ਕਪੂਰਥਲਾ ਪੁਲਿਸ ਨੂੰ ਪਿੰਡ ਭਾਖੜੀਆਣਾ ਵਿਖੇ ਫਾਈਰਿੰਗ ਮਾਮਲੇ ਵਿੱਚ ਮਿਲੀ ਵੱਡੀ ਸਫਲਤਾ

0
5

ਗੌਰਵ ਤੂਰਾ.ਆਈ.ਪੀ.ਐਸ. ਮਾਨਯੋਗ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਕਪੂਰਥਲਾ ਪੁਲਿਸ ਦੀ ਟੀਮ ਸ੍ਰੀ ਪ੍ਰਭਜੋਤ ਸਿੰਘ ਵਿਰਕ ਪੀ.ਪੀ.ਐਸ ਪੁਲਿਸ ਕਪਤਾਨ ਤਫਤੀਸ਼ ਕਪੂਰਥਲਾ, ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੀ.ਪੀ.ਐਸ., ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ, ਸ੍ਰੀ ਪਰਮਿੰਦਰ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਤਫਤੀਸ਼ ਕਪੂਰਥਲਾ, ਸ੍ਰੀ ਭਾਰਤ ਭੂਸ਼ਣ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਹੇਠ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫਗਵਾੜਾ ਅਤੇ ਥਾਣਾ ਰਾਵਲਪਿੰਡੀ ਦੀ ਪੁਲਿਸ ਪਾਰਟੀ ਵੱਲੋਂ ਮਿਤੀ 09.07.2025 ਨੂੰ ਪਿੰਡ ਭਾਖੜੀਆਣਾ ਫਗਵਾੜਾ ਵਿਖੇ ਮਾਰ ਦੇਣ ਦੀ ਨੀਅਤ ਨਾਲ ਫਾਈਰਿੰਗ ਕਰਕੇ ਹਮਲਾ ਕਰਨ ਵਾਲੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਹੋਈ ਹੈ।

ਸ੍ਰੀ ਗੌਰਵ ਤੂਰਾ.ਆਈ.ਪੀ.ਐਸ.,ਮਾਨਯੋਗ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 09.07.2025 ਨੂੰ ਪਿੰਡ ਭਾਖੜੀਆਣਾ ਥਾਣਾ ਰਾਵਲਪਿੰਡੀ ਫਗਵਾੜਾ ਵਿਖੇ 02 ਅਣਪਛਾਤੇ ਮੋਟਰ ਸਾਈਕਲ ਚਾਲਕਾ ਵਲੋ ਫਾਈਰਿੰਗ ਕਰਕੇ ਪਰਮਜੀਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਭਾਖੜੀਆਣਾ ਥਾਣਾ ਰਾਵਲਪਿੰਡੀ ਫਗਵਾੜਾ ਨੂੰ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਕੇ ਜਖਮੀ ਕੀਤਾ ਗਿਆ ਸੀ, ਜਿਸ ਤੇ ਮਨਜੀਤ ਸਿੰਘ ਪੁੱਤਰ ਚਾਨਣ ਰਾਮ ਵਾਸੀ ਪਿੰਡ ਭਾਖੜੀਆਣਾ ਥਾਣਾ ਰਾਵਲਪਿੰਡੀ ਫਗਵਾੜਾ ਦੇ ਬਿਆਨ ਪਰ ਥਾਣਾ ਰਾਵਲਪਿੰਡੀ ਫਗਵਾੜਾ ਜਿਲਾ ਕਪੂਰਥਲਾ ਬਰਖਿਲਾਫ ਨਾਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ ਸੀ। ਮੁਕੱਦਮਾ ਨੂੰ ਟਰੋਸ ਕਰਨ ਲਈ ਸ੍ਰੀ ਪ੍ਰਭਜੋਤ ਸਿੰਘ ਵਿਰਕ ਪੀ.ਪੀ.ਐਸ ਪੁਲਿਸ ਕਪਤਾਨ ਤਫਤੀਸ਼ ਕਪੂਰਥਲਾ, ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੀ.ਪੀ.ਐਸ., ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ, ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ, ਜਿਹਨਾਂ ਵਿੱਚ ਸ੍ਰੀ ਭਾਰਤ ਭੂਸ਼ਣ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ, ਸ਼੍ਰੀ ਪਰਮਿੰਦਰ ਸਿੰਘ ਪੀ.ਪੀ.ਐਸ. ਉਂਪ ਪੁਲਿਸ ਕਪਤਾਨ ਤਫਤੀਸ਼ ਕਪੂਰਥਲਾ, ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫਗਵਾੜਾ ਅਤੇ ਐਸ.ਆਈ. ਮੇਜਰ ਸਿੰਘ ਮੁੱਖ ਅਫਸਰ ਥਾਣਾ ਰਾਵਲਪਿੰਡੀ ਦੀ ਪੁਲਿਸ ਪਾਰਟੀ ਵੱਲੋਂ ਟੈਕਨੀਕਲ ਸੈਲ ਦੀ ਮਦਦ ਨਾਲ ਕਰੀਬ 110 ਕਿਲੋਮੀਟਰ ਦੇ ਕੈਮਰਿਆ ਨੂੰ ਖੁਘਾਲ ਕੇ ਮੁਕਦਮਾ ਨੂੰ ਹਰ ਐਂਗਲ ਤੋਂ ਟੈਕਨੀਕਲ ਢੰਗ ਨਾਲ ਟਰੇਸ ਕਰਦੇ ਹੋਏ ਮੁਕੱਦਮਾ ਵਿੱਚ ਦਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਗੋਹਲਵੜ ਥਾਣਾ ਸਿਟੀ ਤਰਨ ਤਾਰਨ, ਪਰਮਿੰਦਰ ਸਿੰਘ ਉਰਫ ਰਾਜਾ ਪੁੱਤਰ ਬਲਵੀਰ ਸਿੰਘ ਵਾਸੀ ਸੁਲਤਾਨ ਵਿੰਡ ਰੋਡ ਮੁਹੱਲਾ ਸ਼ਹੀਦ ਊਧਮ ਸਿੰਘ ਨਗਰ ਗਲੀ ਨੰਬਰ 2 ਥਾਣਾ ਸੁਲਤਾਨ ਵਿੰਡ ਜਿਲਾ ਅੰਮ੍ਰਿਤਸਰ, ਗੁਰਜੀਤ ਸਿੰਘ ਉਰਫ ਜੀਤਾ ਪੁੱਤਰ ਜੋਗਿੰਦਰ ਸਿੰਘ ਵਾਸੀ ਝੀਤਾ ਕਲਾ ਥਾਣਾ ਚਾਟੀ ਪਿੰਡ ਜਿਲਾ ਅੰਮ੍ਰਿਤਸਰ ਅਤੇ ਮਲਕ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਝੀਤਾ ਕਲਾ ਥਾਣਾ ਚਾਟੀ ਪਿੰਡ ਜਿਲਾ ਅੰਮ੍ਰਿਤਸਰ ਨੂੰ ਮਿਤੀ 17.07.2025 ਨੂੰ ਗ੍ਰਿਫਤਾਰ ਕਰਕੇ ਉਹਨਾ ਦੇ ਕਬਜਾ ਵਿੱਚੋਂ

ਵਾਰਦਾਤ ਸਮੇ ਵਰਤਿਆ ਪਿਸਟਲ 32 ਬੋਰ ਸਮੇਤ 04 ਰੌਦ ਜਿੰਦਾ, ਮੋਟਰ ਸਾਈਕਲ ਹੀਰੋ ਸਪਲੈਡਰ ਅਤੇ 04 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ। ਦੋਸ਼ੀਆ ਪਾਸੋ ਪੁੱਛਗਿੱਛ ਜਾਰੀ ਹੈ, ਜੇਕਰ ਕਿਸੇ ਹੋਰ ਦੋਸ਼ੀ ਦੀ ਸ਼ਹਾਦਤ ਸਫਾ ਮਿਸਲ ਤੇ ਆਉਂਦੀ ਹੈ ਤਾਂ ਉਸਦੇ ਖਿਲਾਫ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਦੋਸ਼ੀਆਂਨ ਨੂੰ ਪੇਸ਼ ਅਦਾਲਤ ਕਰਕੇ 04 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਹਨਾਂ ਪਾਸੋਂ ਹੋਰ ਵੀ ਸਨਸਨੀਖੇਜ ਖੁਲਾਸੇ ਹੋਣ ਦੀ ਸੰਭਾਵਨਾ ਹੈ।