ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਸਤੀਫਾ ਦੇ ਦਿੱਤਾ ਹੈ।
ਅਰਵਿੰਦਰ ਲਵਲੀ ਨੇ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਦੇ ਨਾਲ ਗਠਜੋੜ ਦੇ ਖਿਲਾਫ ਸੀ, ਜਿਹੜੀ ਕਾਂਗਰਸ ਦੇ ਖਿਲਾਫ ਝੂਠੇ, ਮਨਘੜਤ ਅਤੇ ਭ੍ਰਿਸ਼ਟਚਾਰ ਦੇ ਦੋਸ਼ ਲਗਾਉਣ ਦੇ ਆਧਾਰ ‘ਤੇ ਬਣੀ ਸੀ। ਇਸ ਦੇ ਬਾਵਜੂਦ ਪਾਰਟੀ ਨੇ ਦਿੱਲੀ ‘ਚ ‘ਆਪ’ ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ।