ਕੇਂਦਰ ਸਰਕਾਰ ਦਾ ਪੰਜਾਬ ਨੂੰ ਵੱਡਾ ਝਟਕਾ, ਪ੍ਰਧਾਨ ਮੰਤਰੀ ਸੜਕ ਯੋਜਨਾ ਦੇ ਕਈ ਪ੍ਰੋਜੈਕਟ ਰੱਦ !

0
15

ਕੇਂਦਰ ਸਰਕਾਰ ਨੇ ਪੰਜਾਬ ਦੀ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਲਗਭਗ 800 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਪ੍ਰਧਾਨ ਮੰਤਰੀ ਸੜਕ ਯੋਜਨਾ-3 ਪ੍ਰਾਜੈਕਟ ਤਹਿਤ ਪੰਜਾਬ ਵਿਚ 64 ਸੜਕਾਂ ਅਪਗਰੇਡ ਹੋਣੀਆਂ ਸਨ ਅਤੇ 38 ਪੁਲ ਬਣਾਏ ਜਾਣੇ ਸੀ |

ਇਨ੍ਹਾਂ ਸੜਕਾਂ ਦੀ ਲੰਬਾਈ 628.48 ਕਿਲੋਮੀਟਰ ਬਣਦੀ ਹੈ। ਪੰਜਾਬ ਵਿਚ ਇਸ ਪ੍ਰਾਜੈਕਟ ਤਹਿਤ ਵਾਤਾਵਰਣ ਅਨੁਕੂਲ ਨਵੀਂ ਤਕਨਾਲੋਜੀ ਨਾਲ 64 ਸੜਕਾਂ ਅਪਗਰੇਡ ਹੋਣੀਆਂ ਸਨ ਅਤੇ 15 ਮੀਟਰ ਤੋਂ ਵੱਧ ਲੰਬਾਈ ਦੇ 38 ਪੁਲ ਬਣਨੇ ਸਨ।

ਕੇਂਦਰ ਸਰਕਾਰ ਨੇ 31 ਮਾਰਚ ਨੂੰ ਇਨ੍ਹਾਂ ਸੜਕਾਂ ਤੇ ਪੁਲਾਂ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਪਰ ਹੁਣ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ 11 ਜੁਲਾਈ ਨੂੰ ਲਿਖੇ ਪੱਤਰ ਵਿਚ ਕਹਿ ਦਿੱਤਾ ਹੈ ਕਿ ਜਿਹੜੇ ਕੰਮਾਂ ਦੇ ਟੈਂਡਰ ਜਾਂ ਕੰਮ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਡਰਾਪ ਕੀਤਾ ਜਾਂਦਾ ਹੈ। ਕੇਂਦਰੀ ਮੰਤਰਾਲੇ ਦੇ ਇਸ ਫੈਸਲੇ ਨਾਲ ਪੰਜਾਬ ਦੇ 828.87 ਕਰੋੜ ਦਾ ਪ੍ਰਾਜੈਕਟ ਰੁਕ ਗਿਆ ਹੈ |