ਜਲੰਧਰ: ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

0
1

ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾਉਣ ਨਾਲ ਕਰੰਟ ਲੱਗਣ ਕਾਰਨ ਗ੍ਰੰਥੀ ਸਿੰਘ ਦੀ ਮੌਤ ਹੋ ਗਈ।