ਜਲੰਧਰ ‘ਚ ਸੀਟੀ ਇੰਸਟੀਚਿਊਟ ਦੇ ਵਿਦਿਆਰਥੀ ਨੇ AGI ਫਲੈਟ ‘ਚ ਕੀਤੀ ਖੁਦਕੁਸ਼ੀ

0
1

ਜਲੰਧਰ ‘ਚ ਸੀਟੀ ਇੰਸਟੀਚਿਊਟ ਦੇ ਵਿਦਿਆਰਥੀ ਨੇ AGI ਫਲੈਟ ‘ਚ ਕੀਤੀ ਖੁਦਕੁਸ਼ੀ
ਜਲੰਧਰ ਦੇ AGI ਫਲੈਟਾਂ ਤੋਂ ਵੱਡੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਜਲੰਧਰ ਹਾਈਟਸ ‘ਚ ਇਕ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਹਾਈਟਸ ਦੇ ਏਜੀਆਈ ਫਲੈਟ ਵਿੱਚ 18 ਸਾਲਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਦੇਸ਼ਵੀਰ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦੇ ਗੰਗਾ ਮੰਦਰ ਇਲਾਕੇ ਦੀ ਰਹਿਣ ਵਾਲੀ ਸੀ।

ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਵੀ ਜ਼ਿੰਦਾ ਨਹੀਂ ਸੀ, ਜਿਸ ਕਾਰਨ ਉਹ ਆਪਣੀ ਮਾਸੀ ਦੇ ਘਰ ਰਹਿ ਰਹੀ ਸੀ ਅਤੇ ਸੀਟੀ ਕਾਲਜ ਵਿੱਚ ਪੜ੍ਹਦੀ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।