ਜਲੰਧਰ ਦੇ ਬਸਤੀ ਬਾਵਾ ਖੇਲ ਨੇੜੇ 15 ਸਾਲਾ ਨਾਬਾਲਗ ਲੜਕੇ ਨੇ 3 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਮੁਲਜ਼ਮ ਨੇ ਲੜਕੀ ਨੂੰ ਮਠਿਆਈ ਦੇਣ ਦੇ ਬਹਾਨੇ ਆਪਣੇ ਕੋਲ ਬੁਲਾਇਆ ਸੀ। ਜਿਸ ਤੋਂ ਬਾਅਦ ਉਸ ਨਾਲ ਕੁਕਰਮ ਕੀਤਾ। ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਨਾਬਾਲਗ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।