ਜੂਨ 1984 ਦੇ ਬਾਰੇ ਪੂਰਾ ਕਿਵੇਂ ਤੇ ਕਿਉਂ ਹੋਇਆ ਸ਼੍ਰੀ ਦਰਬਾਰ ਸਾਹਿਬ ਤੇ ਸ਼੍ਰੀ ਅਕਾਲ ਤੱਖਤ ਸਾਹਿਬ ਤੇ ਹਮਲਾ…?
ਆਪ੍ਰੇਸ਼ਨ ਬਲੂ ਸਟਾਰ: ਅਕਾਲ ਤਖ਼ਤ ‘ਤੇ ਫੌਜੀ ਹਮਲੇ ਤੋਂ ਪਹਿਲਾਂ ਤੇ ਬਾਅਦ ‘ਚ ਕੀ-ਕੀ ਹੋਇਆ
5 ਜੂਨ 2018
ਅਪਡੇਟ 1 ਜੂਨ 2025
ਭਾਰਤ ਦੀ ਆਜ਼ਾਦੀ ਤੋਂ ਬਾਅਦ ਇਤਿਹਾਸ ਦੀ ਚਰਚਾ ਸ਼ਾਇਦ ਆਪਰੇਸ਼ਨ ਬਲੂ ਸਟਾਰ ਦੇ ਜ਼ਿਕਰ ਤੋਂ ਬਿਨ੍ਹਾਂ ਅਧੂਰੀ ਹੈ।ਜੂਨ 1984 ਵਿੱਚ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਦੇ ਹਮਲੇ ਨੂੰ ਆਪਰੇਸ਼ਨ ਬਲੂ ਸਟਾਰ ਕਿਹਾ ਗਿਆ। ਜਦੋਂ ਵੀ ਇਸ ਦਾ ਜ਼ਿਕਰ ਆਵੇਗਾ ਤੇ ਅਕਾਲੀਆਂ ਦੀ ਪੰਜਾਬ ਬਾਰੇ ਖ਼ੁਦਮੁਖਤਿਆਰੀ ਦੀ ਮੰਗ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਜਰਨੈਲ ਸਿੰਘ ਭਿੰਡਰਾਵਾਲੇ ਸਮੇਤ ਕਈ ਸਿੱਖ ਆਗੂਆਂ ਦੀ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਬਾਰੇ ਮੰਗਾਂ ਦੀ ਚਰਚਾ ਜ਼ਰੂਰ ਹੋਵੇਗੀ।
ਆਓ ਕੁਝ ਅਹਿਮ ਘਟਨਾਵਾਂ ਵੇਖੀਏ ਤਾਂ ਕਿ ਅਸੀਂ ਆਪਰੇਸ਼ਨ ਬਲੂ ਸਟਾਰ ਦੀਆਂ ਘਟਨਾਵਾਂ ਦੀ ਲੜੀ ਨੂੰ ਆਸਾਨੀ ਨਾਲ ਸਮਝ ਸਕੀਏ।
(ਇਹ ਰਿਪੋਰਟ ਪਹਿਲੀ ਵਾਰ ਜੂਨ 2018 ਵਿੱਚ ਛਪੀ ਸੀ)
1973-ਆਨੰਦਪੁਰ ਸਾਹਿਬ ਮਤਾ ਪਾਸ
ਮਤੇ ਵਿੱਚ ਕੇਂਦਰ ਨੂੰ ਵਿਦੇਸ਼ੀ ਮਾਮਲੇ, ਮੁਦਰਾ, ਰੱਖਿਆ ਅਤੇ ਸੰਚਾਰ ਸਮੇਤ ਸਿਰਫ਼ ਪੰਜ ਜ਼ਿੰਮੇਵਾਰੀਆਂ ਆਪਣੇ ਕੋਲ ਰੱਖਦੇ ਹੋਏ ਬਾਕੀ ਦੇ ਅਧਿਕਾਰ ਸੂਬੇ ਨੂੰ ਦੇਣ ਅਤੇ ਪੰਜਾਬ ਨੂੰ ਇੱਕ ਖ਼ੁਦਮੁਖਤਿਆਰ ਸੂਬੇ ਦੇ ਰੂਪ ਵਿੱਚ ਸਵੀਕਾਰ ਕਰਨ ਸਬੰਧੀ ਗੱਲਾਂ ਕਹੀਆਂ ਗਈਆਂ ਸਨ।
1977-ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੀਆਂ ਧਾਰਮਿਕ ਪ੍ਰਚਾਰ ਨਾਲ ਸਬੰਧਤ ਸੰਸਥਾਵਾਂ ਵਿਚੋਂ ਪ੍ਰਮੁੱਖ ਦਮਦਮੀ ਟਕਸਾਲ ਦੇ ਮੁਖੀ ਚੁਣੇ ਗਏ ਅਤੇ ਉਨ੍ਹਾਂ ਅੰਮ੍ਰਿਤ ਪ੍ਰਚਾਰ ਮੁਹਿੰਮ ਵਿਚ ਤੇਜ਼ੀ ਲਿਆਉਣ ਦੀ ਸ਼ੁਰੂਆਤ ਕੀਤੀ।
ਅਪ੍ਰੈਲ, 1978-ਅਖੰਡ ਕੀਰਤਨੀ ਜਥੇ ਤੇ ਦਮਦਮੀ ਟਕਸਾਲ ਨਾਲ ਸਬੰਧਤ ਸਿੱਖਾਂ ਵੱਲੋਂ ਨਿਰੰਕਾਰੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਅੰਮ੍ਰਿਤਸਰ ਵਿੱਚ ਫਾਇਰਿੰਗ ਦੌਰਾਨ 13 ਸਿੱਖਾਂ ਦੀ ਮੌਤ ਹੋਈ। ਅਸਲ ਵਿੱਚ ਇਸ ਵਾਰਦਾਤ ਦੌਰਾਨ 18 ਜਣੇ ਮਾਰੇ ਗਏ, ਜਿੰਨ੍ਹਾਂ ਵਿੱਚੋਂ 13 ਸਿੱਖ ਜਥੇ ਨਾਲ ਸਬੰਧਤ ਸਨ, 3 ਨਿਰੰਕਾਰੀ ਅਤੇ 2 ਆਮ ਲੋਕ ਸਨ।
ਜੂਨ, 1978-ਅਕਾਲ ਤਖਤ ਸਾਹਿਬ ਨੇ ਨਿਰੰਕਾਰੀ ਪੰਥ ਦੇ ਬਾਈਕਾਟ ਦਾ ਹੁਕਮਨਾਮਾ ਜਾਰੀ ਕੀਤਾ।
ਸਾਕਾ ਜੂਨ ’84
ਵੀਹਵੀਂ ਸਦੀ ਦੇ ਅੱਠਵੇਂ ਦਹਾਕੇ ਦੇ ਸ਼ੁਰੂਆਤੀ ਸਾਲਾਂ ਵਿੱਚ ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੇ ਮਸਲੇ ਬੇਬਾਕੀ ਨਾਲ ਚੁੱਕਣ ਕਾਰਨ ਸਿਆਸਤ ਦੇ ਕੇਂਦਰ ਬਿੰਦੂ ਬਣ ਚੁੱਕੇ ਸਨ। ਅਕਤੂਬਰ 1983 ਵਿੱਚ ਢਿੱਲਵਾਂ ਬੱਸ ਕਾਂਡ ਦੌਰਾਨ 6 ਹਿੰਦੂ ਮਾਰੇ ਗਏ ਤੇ ਪੰਜਾਬ ‘ਚ ਕਾਂਗਰਸ ਦੀ ਦਰਬਾਰਾ ਸਿੰਘ ਸਰਕਾਰ ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਉੱਤੇ ਭੰਗ ਕਰ ਦਿੱਤਾ ਗਿਆ। ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋ ਚੁੱਕਿਆ ਸੀ ਤੇ 1984 ਵਿੱਚ ਜੂਨ ਤੱਕ ਹਿੰਸਕ ਵਾਰਦਾਤਾਂ ਵਿੱਚ ਦਰਜਨਾਂ ਆਮ ਲੋਕੀ ਮਾਰੇ ਅਤੇ ਪੁਲਿਸ ਮੁਲਾਜ਼ਮ ਮਾਰੇ ਜਾ ਚੁੱਕੇ ਸਨ। ਉਸ ਤੋਂ ਬਾਅਦ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤਾ ਗਿਆ ਹਮਲਾ ‘ਆਪਰੇਸ਼ਨ ਬਲੂ ਸਟਾਰ’ ਵਜੋਂ ਜਾਣਿਆਂ ਜਾਂਦਾ ਹੈ। ਸਰਕਾਰ ਮੁਤਾਬਕ ਇਹ ਹਮਲਾ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਅਕਾਲ ਤਖ਼ਤ ਉੱਤੇ ਕਬਜ਼ਾ ਕਰੀ ਬੈਠੇ ਹਥਿਆਰਬੰਦ ਖਾੜਕੂਆਂ ਨੂੰ ਦਰਬਾਰ ਸਾਹਿਬ ਕੰਪਲੈਕਸ ‘ਚੋਂ ਕੱਢਣ ਲਈ ਕੀਤਾ ਗਿਆ। ਹਮਲੇ ਦੌਰਾਨ ਫੌਜ ਦੀ ਅਗਵਾਈ ਕਰ ਰਹੇ ਜਨਰਲ ਕੁਲਦੀਪ ਸਿੰਘ ਬਰਾੜ ਦਾਅਵਾ ਕਰਦੇ ਹਨ ਕਿ ਭਿੰਡਰਾਂਵਾਲੇ ਜਾਂ ਉਨ੍ਹਾਂ ਦੇ ਸਾਥੀ ਵੱਖਰੇ ਰਾਜ ਖਾਲਿਸਤਾਨ ਦਾ ਐਲਾਨ ਕਰਨ ਵਾਲੇ ਸਨ ਅਤੇ ਉਨ੍ਹਾਂ ਨੂੰ ਪਾਕਿਸਤਾਨੀ ਫੌਜ ਦੀ ਮਦਦ ਮਿਲ ਸਕਦੀ ਸੀ, ਇਸ ਲਈ ਫੌਜੀ ਐਕਸ਼ਨ ਕਰਨਾ ਜ਼ਰੂਰੀ ਸੀ। ਪਰ ਸਿੱਖ ਵਿਦਵਾਨ ਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਸਲਾਹਾਕਾਰ ਰਹੇ ਡਾਕਟਰ ਭਗਵਾਨ ਸਿੰਘ ਇਸ ਦਾਅਵੇ ਨੂੰ ਰੱਦ ਕਰਦੇ ਹਨ, ਉਨ੍ਹਾਂ ਮੁਤਾਬਕ ਇਹ ਯੋਜਨਾ ਪਹਿਲਾਂ ਗਿਣੀ-ਮਿਥੀ ਗਈ ਸੀ।ਕੁਝ ਸਿੱਖ ਆਗੂਆਂ ਮੁਤਾਬਕ ਇਸ ਹਮਲੇ ਰਾਹੀਂ ਦੇਸ਼ ਦੀਆਂ ਕੁਝ ਸਿਆਸੀ ਧਿਰਾਂ ਮੁਲਕ ਵਿੱਚ ਫਿਰਕੂ ਧਰੁਵੀਕਰਨ ਕਰਕੇ ਆਪਣੇ ਸਿਆਸੀ ਹਿੱਤ ਪੂਰਨਾ ਚਾਹੁੰਦੀਆਂ ਸਨ। ਸਰਕਾਰੀ ਵਾਈਟ ਪੇਪਰ ਮੁਤਾਬਕ ਹਮਲੇ ‘ਚ 493 ਆਮ ਲੋਕ ਤੇ 83 ਫੌਜੀ ਮਾਰੇ ਗਏ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਹਮਲੇ ਦੇ ਮ੍ਰਿਤਕਾਂ ਦੀ ਸੂਚੀ ਵਿੱਚ 743 ਨਾਂ ਸ਼ਾਮਲ ਹਨ। ਪੰਜਾਬ ਪੁਲਿਸ ਦੇ ਤਤਕਾਲੀ ਅਧਿਕਾਰੀ ਅਪਾਰ ਸਿੰਘ ਬਾਜਵਾ ਨੇ ਬੀਬੀਸੀ ਨੂੰ 2004 ਵਿੱਚ ਦੱਸਿਆ ਸੀ ਕਿ ਉਨ੍ਹਾਂ 800 ਲਾਸ਼ਾਂ ਆਪ ਗਿਣੀਆਂ ਸਨ। ਜਦਕਿ ਮਨੁੱਖੀ ਅਧਿਕਾਰ ਕਾਰਕੁਨ ਇੰਦਰਜੀਤ ਸਿੰਘ ਜੇਜੀ ਅਤੇ ਕਈ ਹੋਰ ਮੰਨੇ-ਪ੍ਰਮੰਨੇ ਪੱਤਰਕਾਰ ਤੇ ਵਿਦਵਾਨ ਮ੍ਰਿਤਕਾਂ ਦੀ ਗਿਣਤੀ 4,000 ਤੋਂ 5,000 ਦੱਸਦੇ ਹਨ। ਇਹ ਲੜੀ 2018 ਵਿੱਚ ਪ੍ਰਕਾਸ਼ਿਤ ਕੀਤੀ ਗਈ ਸੀ
ਅਕਤੂਬਰ, 1978- ਲੁਧਿਆਣਾ ਵਿਖੇ 18ਵੇਂ ਅਖਿਲ ਭਾਰਤੀ ਅਕਾਲੀ ਸਮਾਰੋਹ ਦਾ ਆਯੋਜਨ, ਜਿਸ ਵਿੱਚ ਆਨੰਦਪੁਰ ਸਾਹਿਬ ਮਤੇ ‘ਤੇ ਇੱਕ ਲਚਕੀਲਾ ਰੁਖ ਆਪਣਾਉਂਦੇ ਹੋਏ ਦੂਜਾ ਮਤਾ ਪਾਸ ਕੀਤਾ ਗਿਆ।