ਜੇਲ ‘ਚ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚਿਆ ਅਕਾਲੀ ਦਾ ਵਫ਼ਦ, ਪ੍ਰਸ਼ਾਸ਼ਨ ਨੇ ਗੇਟ ‘ਤੇ ਰੋਕਿਆ

0
3

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅੱਜ ਸਵੇਰੇ 10:30 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਸੀ। ਇਸ ‘ਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਹਨ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

 

ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ ਲਈ 1 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ, ਜਿੱਥੇ ਉਸ ਦਿਨ ਵੀ ਦਲੀਲਾਂ ਜਾਰੀ ਰਹਿਣਗੀਆਂ। ਪਿਛਲੀ ਸੁਣਵਾਈ ਵਿੱਚ, ਸਰਕਾਰ ਨੇ ਮਜੀਠੀਆ ਦੀ ਬੈਰਕ ਬਦਲਣ ਨਾਲ ਸਬੰਧਤ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕੀਤਾ ਸੀ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹੈ।

ਇਸੇ ਦੌਰਾਨ ਮਜੀਠੀਆ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਨਵੀਂ ਨਾਭਾ ਜੇਲ੍ਹ ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਕਰ ਰਹੇ ਹਨ ਅਤੇ ਇਸ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਹਨ। ਜਿਹਨਾਂ ਨੂੰ ਮਿਲਣ ਨਹੀਂ ਦਿੱਤਾ ਗਿਆ | ਇਸ ਤੋਂ ਪਹਿਲਾਂ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਦੋਸ਼ ਲਗਾਇਆ ਸੀ ਕਿ ਅਕਾਲੀ ਦਲ ਦੇ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਜੀਠੀਆ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।