ਦਿੱਲੀ ਏਅਰਪੋਰਟ ‘ਤੇ ਪੂਰੀ ਐਮਰਜੈਂਸੀ ਦਾ ਐਲਾਨ, ਜਾਣੋ ਕੀ ਹੈ ਕਾਰਨ?

0
10

ਦਿੱਲੀ ਏਅਰਪੋਰਟ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਦੁਬਈ ਜਾ ਰਹੇ FedEx ਜਹਾਜ਼ ਦੇ ਟੇਕ-ਆਫ ਦੇ ਤੁਰੰਤ ਬਾਅਦ ਇੱਕ ਪੰਛੀ ਨਾਲ ਟਕਰਾਉਣ ਕਾਰਨ ਦਿੱਲੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਸ ਤਹਿਤ ਐਂਬੂਲੈਂਸ, ਫਾਇਰ ਬ੍ਰਿਗੇਡ ਆਦਿ ਨੂੰ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਕ FedEx ਜਹਾਜ਼ ਉਡਾਣ ਭਰਨ ਤੋਂ ਬਾਅਦ ਇੱਕ ਪੰਛੀ ਨਾਲ ਟਕਰਾ ਗਿਆ। ਇਸ ਕਾਰਨ ਐਮਰਜੈਂਸੀ ਲੈਂਡਿੰਗ ਹੋ ਰਹੀ ਹੈ। ਅਜਿਹੇ ‘ਚ ਏਅਰਪੋਰਟ ਪ੍ਰਸ਼ਾਸਨ ਨੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ, ਤਾਂ ਜੋ ਕਿਸੇ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ।