ਪੁਲਿਸ ਡੀਏਵੀ ਪਬਲਿਕ ਸਕੂਲ ਪੀਏਪੀ ਕੈਂਪਸ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰਦੀਆਂ ਬੋਲੀਆਂ ‘ਤੇ ਗਿੱਧਾ, ਭੰਗੜਾ ਪੇਸ਼ ਕੀਤਾ ਗਿਆ।
ਇਸ ਮੌਕੇ ਪਿੰ੍ਸੀਪਲ ਡਾ. ਰਸ਼ਮੀ ਵਿਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅਜਿਹੇ ਤਿਉਹਾਰਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜੋ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਕੇ ਹੀ ਵਿਦਿਆਰਥੀ ਆਪਣੇ ਸੱਭਿਆਚਾਰ ਨਾਲ ਜੁੜ ਸਕਦੇ ਹਨ।
ਇਸ ਮੌਕੇ ਵਿਦਿਆਰਥੀਆਂ ਨੇ ਰੱਸਾਕਸ਼ੀ, ਕਿੱਕਲੀ, ਰੁਮਾਲ ਚੁੱਕਣ ਵਰਗੀਆਂ ਮਜ਼ੇਦਾਰ ਖੇਡਾਂ ਵਿੱਚ ਹਿੱਸਾ ਲਿਆ ਅਤੇ ਇਸ ਮੌਕੇ ‘ਤੇ ਕਈ ਸਟਾਲ ਵੀ ਲੱਗੇ ਹੋਏ ਸਨ।