ਪੁਲਿਸ ਥਾਣੇ ‘ਚ ਹੈਂਡ ਗ੍ਰੇਨੇਡ ਨਾਲ ਜ਼ਬਰਦਸਤ ਧਮਾਕਾ, ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟੇ, ਲੋਕਾਂ ਚ ਭਾਰੀ ਦਹਿਸ਼ਤ

0
9

ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਬੁੱਧਵਾਰ ਰਾਤ ਕਰੀਬ 10 ਵਜੇ ਪੁਲਿਸ ਸਟੇਸ਼ਨ ਦੇ ਅੰਦਰ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ ਹੈ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ।

ਇਸ ਦੌਰਾਨ ਮਜੀਠਾ ਦੇ ਲੋਕਲ ਪੱਤਰਕਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਉਹ ਕਵਰੇਜ ਲਈ ਪਹੁੰਚੇ ਤਾਂ ਪੁਲਿਸ ਵੱਲੋਂ ਉਨ੍ਹਾਂ ਦਾ ਮੋਬਾਇਲ ਫੋਨ ਖੋਹ ਲਿਆ ਗਿਆ ਅਤੇ ਕਿਸੇ ਵੀ ਤਰੀਕੇ ਦੀ ਕਵਰੇਜ ਨਹੀਂ ਕਰਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੋ ਧਮਾਕੇ ਦੀ ਆਵਾਜ਼ ਥਾਣੇ ਦੇ ਵਿੱਚੋਂ ਸੁਣੀ ਗਈ ਹੈ ਉਹ ਮਾਮੂਲੀ ਧਮਾਕਾ ਨਹੀਂ ਲੱਗ ਰਿਹਾ। ਉਥੇ ਹੀ ਸਥਾਨਕ ਲੋਕਾਂ ਦਾ ਵੀ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਕਾਫੀ ਜਿਆਦੀ ਸੀ। ਇਸ ਧਮਾਕੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਧਮਾਕੇ ਦੀ ਸੂਚਨਾ ਮਿਲਦਿਆਂ ਹੀ ਮਜੀਠਾ ਦੇ ਡੀਐਸਪੀ ਜਸਪਾਲ ਸਿੰਘ ਢਿੱਲੋਂ ਮੌਕੇ ‘ਤੇ ਪੁੱਜੇ। ਘਟਨਾ ਸਮੇਂ ਕਈ ਮੁਲਾਜ਼ਮ ਥਾਣੇ ਵਿੱਚ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਵੀ ਮੌਕੇ ‘ਤੇ ਪੁੱਜੇ। ਉਥੇ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਗਈ ਹੈ। ਪੁਲਿਸ ਇਸ ਨੂੰ ਲੈ ਕੇ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਵੀ ਮੌਕੇ ‘ਤੇ ਪਹੁੰਚ ਗਏ। ਦੂਜੇ ਪਾਸੇ ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਪੁਲਿਸ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਬਾਹਰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ।