ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਿਆਰੀ ਲਗਭਗ ਸ਼ੁਰੂ ਹੋ ਚੱਕੀ ਹੈ। ਇਸ ਸਬੰਧੀ ਇਸ ਵਾਰ ਪੰਚਾਇਤੀ ਚੋਣਾਂ ਬਿਨਾ ਪਾਰਟੀ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ। ਜਿਸ ਦੇ ਲਈ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿੱਚ ਸੋਧ ਦੀ ਤਿਆਰੀ ਕਰ ਲਈ ਹੈ।
ਜੇਕਰ ਅਜਿਹਾ ਹੁੰਦਾ ਹੈ ਤਾਂ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਇਸ ਸਬੰਧੀ ਅਗਲੀ ਕੈਬਨਿਟ ਮੀਟਿੰਗ (Cabinet meeting) ਵਿਚ ਇਹ ਏਜੰਡਾ ਲਿਆਉਣ ਦੀ ਤਿਆਰੀ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪਿਛਲੇ ਦਿਨੀਂ ਇਸ ਮਾਮਲੇ ‘ਤੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਹੈ।