ਸੋਸ਼ਲ ਵੈਲਫੇਅਰ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਤੰਬਰ 2024 ਤੋਂ ਪੰਜਾਬ ਵਿਚ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਰੈਸਕਿਊ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਨ੍ਹਾਂ 9 ਮਹੀਨਿਆਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ \‘ਚ 753 ਰੇਡਾਂ ਕਰਕੇ ਕੁੱਲ 367 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।
ਇਨ੍ਹਾਂ ਵਿੱਚੋਂ 350 ਬੱਚਿਆਂ ਨੂੰ ਉਹਨਾਂ ਦੇ ਪਰਿਵਾਰਾਂ ਵੱਲ ਮੁੜ ਭੇਜ ਦਿੱਤਾ ਗਿਆ, ਜਦਕਿ 17 ਬੱਚਿਆਂ ਦੇ ਮਾਪੇ ਨਾ ਮਿਲਣ ਕਰਕੇ ਉਨ੍ਹਾਂ ਨੂੰ ਬਾਲ ਘਰਾਂ \‘ਚ ਰੱਖਿਆ ਗਿਆ। 159 ਬੱਚੇ ਦੂਜੇ ਰਾਜਾਂ ਨਾਲ ਸਬੰਧਤ ਨਿਕਲੇ। 183 ਬੱਚਿਆਂ ਨੂੰ ਭੀਖ ਮੰਗਣ ਤੋਂ ਛੁਡਾ ਕੇ ਸਕੂਲਾਂ \‘ਚ ਦਾਖਲ ਕਰਵਾਇਆ ਗਿਆ, ਜਦਕਿ 6 ਸਾਲ ਤੋਂ ਛੋਟੇ 13 ਬੱਚਿਆਂ ਨੂੰ ਆਂਗਨਵਾੜੀ ਕੇਂਦਰਾਂ ਵਿੱਚ ਭੇਜਿਆ ਗਿਆ।
ਸਰਕਾਰ ਵੱਲੋਂ 30 ਬੱਚਿਆਂ ਨੂੰ ਪ੍ਰਤੀ ਮਹੀਨਾ 4000 ਦੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਅਤੇ 16 ਹੋਰ ਬੱਚਿਆਂ ਨੂੰ 1500 ਮਹੀਨਾਵਾਰ ਪੈਨਸ਼ਨ ਲਗਾਈ ਗਈ। ਤਿੰਨ ਮਹੀਨੇ ਬਾਅਦ ਕੀਤੇ ਗਏ ਫਾਲੋਅੱਪ ਵਿੱਚ ਹੈਰਾਨ ਕਰਨ ਵਾਲੀ ਗੱਲ ਇਹ ਸਾਹਮਣੇ ਆਈ ਕਿ 57 ਬੱਚੇ ਮੁੜ ਲਾਪਤਾ ਹੋ ਚੁੱਕੇ ਹਨ। ਇਹ ਬੱਚੇ ਕਿੱਥੇ ਜਾਂਦੇ ਹਨ, ਇਹ ਇੱਕ ਵੱਡਾ ਸਵਾਲ ਬਣ ਗਿਆ ਹੈ।