ਭਾਰਤੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਅਗਲੇ ਦੋ ਦਿਨ (21 ਅਤੇ 22 ਜੁਲਾਈ) ਭਾਰੀ ਬਾਰਿਸ਼ ਹੋ ਸਕਦੀ ਹੈ। ਅੱਜ ਸੂਬੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਕੁਝ ਥਾਵਾਂ ਨੂੰ ਛੱਡ ਕੇ ਜ਼ਿਆਦਾ ਬਾਰਿਸ਼ ਨਹੀਂ ਹੋਈ, ਪਰ ਬੱਦਲ ਛਾਏ ਰਹਿਣ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ।
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਤੋਂ ਮੱਧਮ ਮੀਂਹ ਹੋ ਸਕਦਾ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ‘ਚ 12 ਸੈਂਟੀਮੀਟਰ ਜਾਂ ਉਸ ਤੋਂ ਵੱਧ ਮੀਂਹ ਪੈ ਸਕਦਾ ਹੈ, ਜਿਸਨੂੰ ਭਾਰੀ ਮੀਂਹ ਮੰਨਿਆ ਜਾਂਦਾ ਹੈ।
ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੱਧਮ ਮੀਂਹ ਹੋਣ ਦੀ ਸੰਭਾਵਨਾ ਹੈ