ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਗਟਾਇਆ ਦੁੱਖ
ਲੁਧਿਆਣਾ, 23 ਅਗਸਤ, :
ਸਰਕਾਰੀ ਸਕੂਲ ਦੀ ਇਮਾਰਤ ਡਿੱਗਣ ਕਾਰਨ ਇਕ ਅਧਿਆਪਕ ਦੀ ਮੌਤ ਹੋ ਗਈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੱਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ।
ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਸਹਾਇਤਾ ਪਹੁੰਚਾਉਣ ਬਾਰੇ ਕਹਿ ਦਿੱਤਾ ਹੈ।