ਬਾਰਡਰ ‘ਤੇ ‘ਜੰਗ’ ਵਰਗੇ ਹਾਲਾਤ, ਮੋਬਾਈਲ ਇੰਟਰਨੈੱਟ ਬੰਦ, ਧਾਰਾ 144 ਲਾਗੂ, ਕਿਸਾਨਾਂ ਕਿਹਾ ਬਾਡਰਾਂ ਤੇ ਲਾਈਆਂ ਰੋਕਾਂ ਤੋੜ ਕੇ ਦਿੱਲੀ ਕਰਨਗੇ ਚੜ੍ਹਾਈ

0
1

ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਨੂੰ ਲੈ ਕੇ ਪੂਰੀਆਂ ਤਿਆਰੀਆਂ ਕੀਤੀਆਂਏ ਜਾ ਰਹੀਆਂ ਹਨ। ਇਸ ਸਬੰਧੀ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

 

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੀਆਂ ਰੋਕਾਂ ਨਾਲ ਕੋਈ ਫ਼ਰਕ ਨਹੀਂ ਪੈਂਦਾ ਉਹ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਜਾਣਗੇ। ਕਿਸਾਨ ਜਥੇਬੰਦੀਆਂ ਦੇ ਸੂਬਾਈ ਆਗੂਆਂ ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਅਤੇ ਅਭਿਮਨਿਊ ਕੋਹਾੜ ਨੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਤੇ ਦਿੱਲੀ ਜਾਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

 

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਜਾਣ ਨੂੰ ਲੈ ਤਿਆਰੀਆਂ ਮੁਕੰਮਲ ਕਰ ਰਹੀਆਂ ਹਨ। ਇਸ ਬਾਬਤ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਗੈਰ ਸਿਆਸੀ ਯੂਨਾਈਟਿਡ ਕਿਸਾਨ ਮੋਰਚਾ ਅਤੇ ਪੰਜਾਬ ਦੀਆਂ 26 ਕਿਸਾਨ ਜਥੇਬੰਦੀਆਂ ਦੇ ਫਾਰਮਾ ਵੱਲੋਂ ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰਨਗੇ ਤੇ ਸਰਕਾਰ ਤੋਂ ਆਪਣੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣ ਲਾਈਆਂ ਗਈਆਂ ਰੋਕਾਂ ਨੂੰ ਤੋੜ ਕੇ ਉਹ ਦਿੱਲੀ ਪਹੁੰਚਣਗੇ

ਸ਼ੰਭੂ ਬਾਰਡਰ ‘ਤੇ ਪੰਜਾਬ ਵਿਚ ਆ ਵੜੀ ਹਰਿਆਣਾ ਪੁਲਿਸ

 

ਸ਼ੰਭੂ ਬਾਰਡਰ ਉਤੇ ਹਰਿਆਣਾ ਦੇ ਕੁਝ ਪੁਲਿਸ ਮੁਲਾਜ਼ਮ ਪੰਜਾਬ ਵਾਲੇ ਪਾਸੇ ਆ ਵੜੇ ਤੇ ਪੱਤਰਕਾਰਾਂ ਨੂੰ ਕਵਰੇਜ ਤੋਂ ਰੋਕਣ ਲੱਗ ਪਏ। ਇਸ ਦੌਰਾਨ ਕੁਝ ਧੱਕੇਮੁੱਕੀ ਵੀ ਹੋਈ। ਅੰਬਾਲਾ ਪ੍ਰਸ਼ਾਸਨ ਨੇ ਘੱਗਰ ਦਰਿਆ ’ਤੇ ਬਣੇ ਪੁਲ ਨੂੰ ਵੀ ਬੰਦ ਕਰ ਦਿੱਤਾ ਹੈ

 

ਪੰਜਾਬ-ਹਰਿਆਣਾ ਬਾਰਡਰ ‘ਤੇ ‘ਜੰਗ’ ਵਰਗੇ ਹਾਲਾਤ, ਮੋਬਾਈਲ ਇੰਟਰਨੈੱਟ ਬੰਦ, ਧਾਰਾ 144 ਲਾਗੂ

 

ਅੰਬਾਲਾ ਪ੍ਰਸ਼ਾਸਨ ਨੇ ਘੱਗਰ ਦਰਿਆ ’ਤੇ ਬਣੇ ਪੁਲ ਨੂੰ ਵੀ ਬੰਦ ਕਰ ਦਿੱਤਾ ਹੈ ਅਤੇ ਦਰਿਆ ਦੇ ਅੰਦਰ ਖ਼ੁਦਾਈ ਕੀਤੀ ਜਾ ਰਹੀ ਹੈ ਤਾਂ ਕਿ ਕਿਸਾਨ ਇਸ ਵਿਚੋਂ ਟਰੈਕਟਰ ਲੈ ਕੇ ਨਾ ਲੰਘ ਸਕਣ। ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।