ਮਜੀਠੀਆ ਦੀ ਫੇਰ ਵੱਧੀ 14 ਦਿਨਾਂ ਦੀ ਨਿਆਂਇਕ ਹਿਰਾਸਤ, ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼

0
19

 

ਬਿਕਰਮ ਸਿੰਘ ਮਜੀਠੀਆ ਨੂੰ ਇਕ ਵਾਰ ਫੇਰ ਵੱਡਾ ਝਟਕਾ ਲਗਾ ਹੈ | ਮਜੀਠੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਹੋਰ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਉਹ ਇਸ ਸਮੇਂ ਨਾਭਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।

ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ ਉਨ੍ਹਾਂ ਦੀ ਹਿਰਾਸਤ ਵਧਾਉਂਦੇ ਹੋਏ ਹੁਕਮ ਜਾਰੀ ਕੀਤਾ ਕਿ ਉਹ ਅਗਲੇ 14 ਦਿਨ ਹੋਰ ਨਾਭਾ ਜੇਲ੍ਹ ‘ਚ ਹੀ ਨਿਆਂਇਕ ਹਿਰਾਸਤ ‘ਚ ਰਹਿਣਗੇ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।