ਵਿਜੀਲੈਂਸ ਵਲੋਂ ਬਿਕਰਮ ਮਜੀਠੀਆ ਗ੍ਰਿਫਤਾਰ, ਮੁੱਛਾਂ ਨੂੰ ਤਾਅ ਦਿੰਦੇ ਕਿਹਾ- ਭਗਵੰਤ ਸਿਆਂ ਹੁਣ ਤੇਰੀਆਂ ਚੀਕਾਂ ਕਢਵਾਊਂ, ਦੇਖੋ ਵੀਡੀਓ

0
3

ਸ਼੍ਰੋਮਣੀ ਅਕਾਲੀ ਦਲ :- ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। 15 ਅਧਿਕਾਰੀਆਂ ਦੀ ਇੱਕ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਨਿਵਾਸ ਸਥਾਨ ‘ਤੇ ਪਹੁੰਚੀ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਮਜੀਠੀਆ ਦੇ ਘਰ ਪਹੁੰਚੀ। ਇਹ ਛਾਪਾ ਨਸ਼ੇ ਦੇ ਸਬੰਧ ਵਿੱਚ ਮਾਰਿਆ ਗਿਆ ਸੀ। 

ਜ਼ਿਕਰ ਕਰ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ (25 ਜੂਨ) ਨੂੰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰੀ ਦੀ ਵੀਡੀਓ ਸਾਂਝੀ ਕਰਦੇ ਹੋਏ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਗੁਰੂ ਸਾਹਿਬ ਦੇ ਪੁੱਤਰ ਹਾਂ। ਭਗਵੰਤ ਮਾਨਾ ਪੰਜਾਬ ਦੇ ਮੁੱਦੇ ਹਿੱਕ ਠੋਕ ਕੇ ਚੱਕੇ ਨੇ ਤੇ ਅਗਾਂਹ ਵੀ ਚੱਕਾਂਗੇ।

 

 

ਗ੍ਰਿਫ਼ਤਾਰੀ ਤੋਂ ਪਹਿਲਾਂ ਵਿਜੀਲੈਂਸ ਦੀ ਰੇਡ ਮਗਰੋਂ ਅਕਾਲੀ ਦਲ ਦੇ ਸੀਨੀਅਰ ਲੀਡਰ ਮਜੀਠੀਆ  ਨੇ ਭਗਵੰਤ ਮਾਨ ਉਪਰ ਤਿੱਖਾ ਹਮਲਾ ਬੋਲਿਆ ਹੈ। ਮਜੀਠੀਆ ਨੇ ਕਿਹਾ ਹੈ ਕਿ ਜਦੋਂ ਭਗਵੰਤ ਮਾਨ ਸਰਕਾਰ ਨੂੰ ਝੂਠੇ ਡਰੱਗ ਕੇਸ ਵਿੱਚ ਮੇਰੇ ਖਿਲਾਫ ਕੁਝ ਨਹੀਂ ਮਿਲਿਆ ਤਾਂ ਹੁਣ ਉਹ ਮੇਰੇ ਖਿਲਾਫ ਇੱਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ।

ਵਿਜੀਲੈਂਸ ਨੇ ਕਿਸ ਮਾਮਲੇ ‘ਚ ਇਹ ਰੇਡ ਕੀਤੀ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਇਹ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਖਿਲਾਫ਼ ਡਰੱਗਸ ਮਾਮਲੇ ‘ਚ ਰੇਡ ਹੋਈ ਹੈ। ਮੀਡੀਆ ਨੂੰ ਉਨ੍ਹਾਂ ਦੇ ਘਰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਬਿਕਰਮ ਮਜੀਠਿਆ ਦੀ ਟੀਮ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਤੇ ਨਾ ਹੀ ਵਿਜੀਲੈਂਸ ਅਧਿਕਾਰੀ ਇਸ ਬਾਰੇ ਕੋਈ ਜਾਣਕਾਰੀ ਦੇ ਰਹੇ ਹਨ।

ਇਸ ਲਈ ਹੀ ਅੱਜ ਵਿਜੀਲੈਂਸ ਦੇ ਐਸਐਸਪੀ ਦੀ ਅਗਵਾਈ ਵਾਲੀ ਟੀਮ ਨੇ ਮੇਰੇ ਘਰ ਛਾਪਾ ਮਾਰਿਆ। ਮਜੀਠੀਆ ਨੇ ਕਿਹਾ ਭਗਵੰਤ ਮਾਨ ਜੀ, ਇਹ ਗੱਲ ਸਮਝ ਲਵੋ, ਤੁਸੀਂ ਭਾਵੇਂ ਜਿੰਨੇ ਮਰਜ਼ੀ ਪਰਚੇ ਦਰਜ ਕਰ ਦਿਓ, ਨਾ ਤਾਂ ਮੈਂ ਡਰਾਂਗਾ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕੇਗੀ। ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ ‘ਤੇ ਬੋਲਿਆ ਹੈ ਤੇ ਭਵਿੱਖ ਵਿੱਚ ਵੀ ਬੋਲਦਾ ਰਹਾਂਗਾ। ਮੈਨੂੰ ਸਦੀਵੀ ਪਰਮਾਤਮਾ, ਗੁਰੂ ਸਾਹਿਬ ‘ਤੇ ਪੂਰਾ ਵਿਸ਼ਵਾਸ ਹੈ। ਅੰਤਿਮ ਜਿੱਤ ਸੱਚ ਦੀ ਹੋਵੇਗੀ।

ਹਰਸਿਮਰਤ ਕੌਰ ਬਾਦਲ ਨੇ ਕੀ ਕਿਹਾ ?

ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀਡੀਓ ਸਾਂਝੀ ਕਰਕੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਜਿਸ ਤਰ੍ਹਾਂ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਕੱਠਪੁਤਲੀ ਭਗਵੰਤ ਮਾਨ ਨੇ ਮੇਰੇ ਛੋਟੇ ਵੀਰ  ਮਜੀਠੀਆ  ਦੇ ਘਰ ਆਪਣੀ ਪੁਲਿਸ ਭੇਜੀ ਹੈ ਉਸਨੇ ਇੰਦਰਾ ਗਾਂਧੀ ਵੱਲੋਂ ਅੱਜ ਦੇ ਦਿਨ 25 ਜੂਨ 1975 ਨੂੰ ਲਗਾਈ ਐਮਰਜੈਂਸੀ ਦੀ ਯਾਦ ਤਾਜ਼ਾ ਕਰਵਾ ਦਿੱਤੀ !

ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਰਿਹਾਇਸ਼ ਵਿਖੇ ਹੋਈ ਰੇਡ ਮਗਰੋਂ ਅਰਸ਼ਦੀਪ ਕਲੇਰ ਨੇ ਕਿਹਾ ਕਿ ਮਜੀਠੀਆ ਦੀ ਰਿਹਾਇਸ਼ ‘ਤੇ ਬਿਨ੍ਹਾਂ ਸਰਚ ਵਾਰੰਟ ਤੋਂ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਵਿੱਚ 20 ਮੁਲਾਜ਼ਮ ਬਿਨ੍ਹਾਂ ਵਰਦੀ ਤੋਂ ਦਾਖਲ ਹੋਏ। ਅਸੀਂ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਨਾ ਤਾਂ ਧੱਕੇਸ਼ਾਹੀ ਤੋਂ ਡਰੇ ਸੀ ਤੇ ਨਾ ਹੀ ਡਰਾਂਗੇ। ਸ਼੍ਰੋਮਣੀ ਅਕਾਲੀ ਦਲ ਇਸੇ ਤਰ੍ਹਾਂ ਪੰਜਾਬ ਦੇ ਮੁੱਦੇ ਚੁੱਕਦਾ ਰਹੇਗਾ। ਅਜਿਹੀਆਂ ਰੇਡਾਂ ਨਾਲ ਇਹ ਸਾਨੂੰ ਡਰਾ ਨਹੀਂ ਸਕਦੇ।

ਬਿਕਰਮ ਮਜੀਠਿਆ ਦੀ ਪਤਨੀ ਗਨੀਵ ਨੇ ਮੀਡੀਆ ਨਾਲ ਕੀਤੀ ਗੱਲਬਾਤ

ਬਿਕਰਮ ਮਜੀਠਿਆ ਦੀ ਪਤਨੀ ਗਨੀਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 30 ਅਧਿਕਾਰੀ ਬਿਨਾਂ ਪੁੱਛੇ ਉਨ੍ਹਾਂ ਦੇ ਘਰ ਅੰਦਰ ਵੜ੍ਹ ਗਏ। ਉਨ੍ਹਾ ਕਿਹਾ ਕਿ ਇਸ ਦੇ ਪਿੱਛੇ ਦਾ ਕੋਈ ਵੀ ਕਾਰਨ ਨਹੀਂ ਦੱਸਿਆ ਗਿਆ। ਬਿਕਰਮ ਮਜੀਠਿਆ ਦੀ ਪਤਨੀ ਨੇ ਕਿਹਾ ਕਿ ਇਹ ਸਾਡਾ ਪ੍ਰਾਈਵੇਟ ਘਰ ਹੈ ਤੇ ਉਨ੍ਹਾਂ ਨੇ ਮੀਡੀਆ ਨੂੰ ਆਪਣੇ ਨਾਲ ਅੰਦਰ ਆਉਣ ਲਈ ਕਿਹਾ ਤਾਂ ਜੋ ਵਿਜੀਲੈਂਸ ਦੀ ਟੀਮ ਬਾਰੇ ਮੀਡੀਆ ਜਾਣਕਾਰੀ ਲੈ ਸਕਣ।