ਵਿਜੀਲੈਂਸ ਵੱਲੋਂ DC ਦਾ PA 20 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

0
1

ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਪ੍ਰਤੀ ਸਖਤੀ ਕੀਤੀ ਗਈ ਹੈ, ਤਾਂ ਉਥੇ ਹੀ ਕੁਝ ਲੋਕ ਅਜਿਹੇ ਵੀ ਹਨ ਜਿੰਨਾ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗਦੇ ਹੋਏ ਧੜੱਲੇ ਨਾਲ ਰਿਸ਼ਵਤ ਲਈ ਜਾ ਰਹੀ ਹੈ। ਅਜਿਹਾ ਹੀ ਮਾਮਲਾ ਜ਼ਿਲ੍ਹਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ ਤੋਂ, ਜਿਥੇ ਡਿਪਟੀ ਕਮਿਸ਼ਨਰ ਦਾ ਪੀਏ ਅਤੇ ਉਸਦਾ ਸਾਥੀ ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਵਿਜਲੈਂਸ ਵੱਲੋਂ ਡਿਪਟੀ ਕਮਿਸ਼ਨਰ ਦੇ ਪੀਏ ਹਰਮਨਜੀਤ ਸਿੰਘ ਅਤੇ ਇੱਕ ਹੋਰ ਕਰਮਚਾਰੀ ਜਗਰੂਪ ਸਿੰਘ ਨੂੰ ਟ੍ਰੈਪ ਲਗਾਉਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਤੋਂ ਬਾਅਦ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਨੂੰ ਦਿੱਤੀ ਤਾਂ ਉਹਨਾਂ ਦੀ ਮਦਦ ਨਾਲ ਟਰੈਪ ਲਗਾਉਂਦੇ ਹੋਏ ਪੀਏ ਅਤੇ ਸਾਥੀ ਨੂੰ ਬੁੱਧਵਾਰ ਦੁਪਹਿਰੇ 20 ਹਜ਼ਾਰ ਰੁਪਏ ਦੀ ਨਕਦੀ ਦੇਣ ਸਮੇਂ ਵਿਜੀਲੈਂਸ ਦੀ ਟੀਮ ਵੱਲੋਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ।