ਅੰਮ੍ਰਿਤਸਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪਰਿਵਾਰ ਦੇ 4 ਜੀਆਂ ਦੀ ਹਾਦਸੇ ਵਿਚ ਜਾਨ ਚਲੀ ਗਈ ਹੈ। ਜਾਣਕਾਰੀ ਮੁਤਾਬਕ ਪਰਿਵਾਰ ਆਪਣੇ ਪੋਤਰੇ ਨੂੰ ਵਿਦੇਸ਼ ਲਈ ਰਾਜਾਸਾਂਸੀ ਹਵਾਈ ਅੱਡੇ ਤੋਂ ਘਰ ਨੂੰ ਵਾਪਸ ਪਰਤ ਰਿਹਾ ਸੀ ਕਿ ਰਸਤੇ ਵਿਚ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨੇੜੇ ਵਰਨਾ ਕਾਰਨ ਤੇ ਟਿੱਪਰ 2 ਔਰਤਾਂ ਸਣੇ 4 ਲੋਕਾਂ ਦੀ ਮੌਤ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਟਿੱਪਰ ਪਲਟ ਗਿਆ ਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਰਾਹਗੀਰਾਂ ਵੱਲੋਂ ਗੱਡੀਆਂ ਵਿਚੋਂ ਲਾਸ਼ਾਂ ਕੱਢੀਆਂ ਗਈਆਂ ਹਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।