ਮੈਡਲ ਲੈ ਕੇ ਆਈ ਹਾਕੀ ਟੀਮ ਨੀਲੀਆਂ ਪੱਗਾਂ ਸਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
ਜਲੰਧਰ / H. S.
ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਧਮਾਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਉਪਰੰਤ ਟੀਮ ਸਿੱਧਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੂੰਚੀ। ਖਿਡਾਰੀਆਂ ਨੇ ਨੀਲੀਆਂ ਦਸਤਾਰਾਂ ਸਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਥੇ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਨੇ ਨੈਸ਼ਨਲ ਸਟੇਡੀਅਮ ਦਾ ਦੌਰਾ ਕੀਤਾ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਅੱਜ ਅੰਮ੍ਰਿਤਸਰ ਵਿਖੇ ਵਰ੍ਹਦੇ ਮੀਂਹ ‘ਚ ਪੰਜਾਬ ਦੇ ਸ਼ੇਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਸਨ। ਜਿਥੇ ਉਹਨਾਂ ਦੇ ਚਾਹੁਣ ਵਾਲਿਆਂ, ਪਰਿਵਾਰਿਕ ਮੈਂਬਰਾਂ ਅਤੇ ਨਾਲ ਹੀ ਮੰਤਰੀਆਂ ਨੇ ਵੀ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ।
ਮੈਡਲ ਜੇਤੂ ਖਿਡਾਰੀਆਂ ਦਾ ਜਲੰਧਰ ਪੁੱਜਣ ‘ਤੇ ਭਰਵਾਂ ਸਵਾਗਤ
ਕਾਂਸੇ ਦਾ ਮੈਡਲ (Bronze Medal) ਜਿੱਤਣ ਵਾਲੇ ਜਲੰਧਰ ਦੇ ਹਾਕੀ ਖਿਡਾਰੀਆਂ ਦਾ ਐਤਵਾਰ ਨੂੰ ਹਾਕੀ ਪੰਜਾਬ ਦੇ ਅਹੁਦੇਦਾਰਾਂ, ਪਿੰਡ ਵਾਸੀਆਂ ਤੇ ਹਾਕੀ ਪ੍ਰੇਮੀਆਂ ਨੇ ਭਰਵਾਂ ਸਵਾਗਤ ਕੀਤਾ।