6 ਫਰਵਰੀ, ਬਿਓਰੋ :
ਤੁਰਕੀ ਵਿੱਚ 24 ਘੰਟਿਆਂ ਵਿੱਚ ਤਿੰਨ ਵਾਰ ਭੂਚਾਲ ਦੇ ਝਟਕੇ ਲੱਗੇ ਹਨ। ਤੀਜੀ ਵਾਰ ਆਏ ਭੁਚਾਲ ਦੀ ਰਿਕਟਰ ਸਕੇਲ ਉਤੇ ਤੀਵਰਤਾ 6 ਮਾਪੀ ਗਈ ਹੈ। ਅੱਜ ਆਏ ਭੁਚਾਲ ਦੇ ਕਾਰਨ ਕਾਰਨ ਜਿੱਥੇ ਲੋਕਾਂ ਦੀਆਂ ਕੀਮਤੀ ਜਾਨਾਂ ਚੱਲੀਆਂ ਗਈਆਂ ਉਥੇ ਇਮਾਰਤਾਂ ਢਹਿ ਢੇਰੀ ਹੋ ਗਈਆਂ।
ਆਈਆਂ ਰਿਪੋਰਟਾਂ ਮੁਤਾਬਕ ਹੁਣ ਤੱਕ ਤੁਰਕੀ ਅਤੇ ਸੀਰੀਆ ਵਿੱਚ 1900 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਚਾਓ ਕਾਰਜ ਲਗਾਤਾਰ ਜਾਰੀ ਹਨ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੂਚਾਲ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਤੁਰਕੀ ਅਤੇ ਹੋਰ ਦੇਸ਼ਾਂ ਵਿੱਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਤੋਂ ਦੁਖੀ ਹਨ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਜਖਮੀ ਜਲਦੀ ਠੀਕ ਹੋ ਜਾਣ। ਭਾਰਤ ਤੁਰਕੀ ਦੇ ਲੋਕਾਂ ਨਾਲ ਖੜ੍ਹਾ ਹੈ ਅਤੇ ਇਸ ਦੁਖਾਂਤ ਨਾਲ ਨਜਿੱਠਣ ਲਈ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।