5 ਵਾਰ CM ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ PM ਨਰਿੰਦਰ ਮੋਦੀ ਸਮੇਤ ਕਈ ਸਿਆਸੀ ਦਿੱਗਜ ਪਹੁੰਚੇ ਪਰ CM ਮਾਨ ਨਹੀਂ ਪਹੁੰਚੇ

5 ਵਾਰ CM ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ PM ਨਰਿੰਦਰ ਮੋਦੀ ਸਮੇਤ ਕਈ ਸਿਆਸੀ ਦਿੱਗਜ ਪਹੁੰਚੇ ਪਰ CM ਮਾਨ ਨਹੀਂ ਪਹੁੰਚੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਥਕ ਰਾਜਨੀਤੀ ਦੇ ਧੁਰੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ।

ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪੁੱਜੇ। ਪਰ ਪੰਜਾਬ ਦੇ ਮੌਜੂਦਾਂ ਮੁੱਖ ਮੰਤਰੀ ਉਨ੍ਹਾਂ ਦੇ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਨ ਲਈ ਨਹੀਂ ਪਹੁੰਚੇ।

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਵਿੱਚ ਨਹੀਂ ਦੇਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣਗੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੱਲ੍ਹ ਦੁਪਹਿਰ 1 ਵਜੇ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਹੋਵੇਗਾ।