ਪੰਜਾਬ ‘ਚ ਫਰਜ਼ੀ ਵਿਧਾਇਕ ਬਣ ਕੇ ਪੁਲਿਸ ਅਧਿਕਾਰੀ ਨੂੰ ਧਮਕੀ ਦੇਣ ਵਾਲਾ ਕਾਬੂ

0
13

ਬਠਿੰਡਾ ਜ਼ਿਲ੍ਹੇ ਦੇ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਇਕ ਫਰਜ਼ੀ ਵਿਧਾਇਕ ਨੂੰ ਕਾਬੂ ਕੀਤਾ ਹੈ। ਕਥਿਤ ਦੋਸ਼ੀ ਨੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦਾ ਵਿਧਾਇਕ ਬਣ ਕੇ ਮੁਲਜ਼ਮ ਛੱਡਣ ਲਈ ਪੁਲਿਸ ਅਧਿਕਾਰੀ ਨੂੰ ਫੋਨ ਕੀਤਾ ਸੀ। ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਕੋਠੇ ਬਾਬਾ ਜੀਵਨ ਸਿੰਘ ਵਾਲਾ ਕਲੋਨੀਆਂ ਦਾਨ ਸਿੰਘ ਵਾਲਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਨੇਹੀਆਂਵਾਲਾ ਦੇ ਸਬ ਇੰਸਪੈਕਟਰ ਮੋਹਨਦੀਪ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਗੋਨਿਆਣਾ ਨਗਰ ਕੌਂਸਲ ਦੇ ਵਾਰਡ ਦੀ ਹੋਈ ਚੋਣ ਸਮੇਂ ਪਿੰਡ ਦਾਨ ਸਿੰਘ ਵਾਲਾ ਦੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਸੀ। ਪੁਲਿਸ ਨੇ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਗੋਨਿਆਣਾ ਮੰਡੀ ਵਿਚ ਸ਼ੱਕੀ ਹਾਲਾਤਾਂ ਵਿਚ ਘੁੰਮਦੇ ਦੇਖਣ ਤੋਂ ਬਾਅਦ ਹਵਾਲਾਤ ਵਿਚ ਬੰਦ ਕਰ ਦਿੱਤਾ।