ਭਾਰਤ ਨੇ ਲਿਆ ਬਦਲਾ!, ਅੱਧੀ ਰਾਤ ਨੂੰ ਪਾਕਿਸਤਾਨ ‘ਚ ਅੱਤਵਾਦੀ ਟਿਕਾਣਿਆਂ ਨੂੰ ਕੀਤਾ ਤਬਾਹ, 50 ਅੱਤਵਾਦੀ ਮਾਰੇ

0
2

ਭਾਰਤੀ ਫੌਜ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਇਸ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਵੱਡਾ ਹਮਲਾ ਕੀਤਾ ਹੈ। ਇਹ ਕਾਰਵਾਈ ਉਨ੍ਹਾਂ ਨੌਂ ਥਾਵਾਂ ‘ਤੇ ਕੀਤੀ ਗਈ ਹੈ ਜਿੱਥੋਂ ਭਾਰਤ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਪਾਕਿਸਤਾਨ ਦੇ ਕਿਸੇ ਵੀ ਫੌਜੀ ਅਦਾਰੇ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ, ਇਸ ਲਈ ਤਣਾਅ ਵਧਣ ਦੀ ਕੋਈ ਗੁੰਜਾਇਸ਼ ਨਹੀਂ ਹੈ।

ਭਾਰਤੀ ਫੌਜ ਨੇ ਜੰਮੂ ਤੇ ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈ ਲਿਆ ਹੈ। Armed forces ਨੇ ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ਦੇ ਮੁਜ਼ਫ਼ਰਾਬਾਦ ‘ਚ ਅੱਤਵਾਦੀ ਠਿਕਾਣਿਆਂ ‘ਤੇ ਸਟਰਾਈਕ ਕੀਤੀ।

ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ- ਭਾਰਤੀ ਹਥਿਆਰਬੰਦ ਫੌਜਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਆਪਰੇਸ਼ਨ ਸਿੰਦੂਰ’ ਸ਼ੁਰੂ ਕੀਤਾ, ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਗਈ ਸੀ। ਕੁੱਲ ਮਿਲਾ ਕੇ, ਨੌਂ (9) ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਭਾਰਤ ਨੇ ਬਹਾਵਲਪੁਰ ਵਿੱਚ ਮਸੂਦ ਅਜ਼ਹਰ ਦੇ ਮੁੱਖ ਦਫਤਰ ਨੂੰ ਨਿਸ਼ਾਨਾ ਬਣਾਇਆ ਹੈ। ਹਮਲੇ ਵਿੱਚ ਇਸਦਾ ਮੁੱਖ ਦਫਤਰ ਅਤੇ ਮਦਰੱਸਾ ਤਬਾਹ ਹੋ ਗਿਆ ਹੈ। ਪਾਕਿਸਤਾਨੀ ਮੀਡੀਆ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਇਸ ਹਮਲੇ ਵਿੱਚ ਜੈਸ਼ ਦੇ 50 ਅੱਤਵਾਦੀ ਮਾਰੇ ਗਏ ਹਨ।

ਇਸ ਤੋਂ ਇਲਾਵਾ, ਭਾਰਤ ਨੇ ਮੁਰੀਦਕੇ ਵਿੱਚ ਲਸ਼ਕਰ ਦੇ ਟਿਕਾਣੇ ਨੂੰ ਤਬਾਹ ਕਰ ਦਿੱਤਾ ਹੈ। ਇਸ ਹਮਲੇ ਵਿੱਚ ਲਸ਼ਕਰ ਅਤੇ ਜੈਸ਼ ਦੇ ਕਈ ਚੋਟੀ ਦੇ ਕਮਾਂਡਰ ਮਾਰੇ ਗਏ ਹਨ। ਹਾਲਾਂਕਿ, ਇਸ ਹਮਲੇ ਵਿੱਚ ਮਸੂਦ ਅਜ਼ਹਰ ਅਤੇ ਹਾਫਿਜ਼ ਸਈਦ ਦੇ ਮਾਰੇ ਜਾਣ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਭਾਰਤ ਦੇ ਹਮਲੇ ਤੋਂ ਬਾਅਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਸਾਡੇ ‘ਤੇ ਜੰਗ ਥੋਪ ਦਿੱਤੀ। ਸਾਨੂੰ ਬਦਲਾ ਲੈਣ ਦਾ ਹੱਕ ਹੈ।