ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੁਲਿਸ ਨੇ ਅਕਾਲੀ ਆਗੂ ਖਿਲਾਫ਼ ਇਕ ਹੋਰ ਐਫ.ਆਈ.ਆਰ. ਦਰਜ ਕਰਨ ਦੀ ਤਿਆਰੀ ਕਰ ਲਈ ਹੈ।
ਮਜੀਠੀਆ ਦੇ ਘਰ ਉਤੇ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਕਥਿਤ ਤੌਰ ’ਤੇ ਪੁਲਿਸ ਵਿਰੁੱਧ ਹਿੰਸਾ ਭੜਕਾਈ, ਜਿਸ ਕਾਰਨ ਕਈ ਗੰਭੀਰ ਸ਼ਿਕਾਇਤਾਂ ਸਾਹਮਣੇ ਆਈਆਂ ਹਨ।