ਜਲੰਧਰ MLA ਰਮਨ ਅਰੋੜਾ ਦੇ ਪੁੱਤਰ ਨੂੰ ਵੱਡੀ ਰਾਹਤ! ਗ੍ਰਿਫਤਾਰੀ ‘ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana Highcourt) ਨੇ ਜਲੰਧਰ ਸੈਂਟਰਲ ਸੀਟ ਤੋਂ ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਪੁੱਤਰ ਰਾਜਨ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ।

ਅਦਾਲਤ ਨੇ 24 ਸਤੰਬਰ ਤੱਕ ਗ੍ਰਿਫਤਾਰੀ ‘ਤੇ ਲਾਈ ਰੋਕ 

ਅਦਾਲਤ ਨੇ 24 ਸਤੰਬਰ ਤੱਕ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਰਾਜਨ ਅਰੋੜਾ ਨੂੰ ਅਦਾਲਤ ਨੇ ਉਸ ਵੇਲੇ ਰਾਹਤ ਦਿੱਤੀ, ਜਦੋਂ ਵਿਜੀਲੈਂਸ ਨੇ ਉਨ੍ਹਾਂ ਵਿਰੁੱਧ ਲੁਕਆਊਟ ਸਰਕੂਲਰ ਨੋਟਿਸ ਜਾਰੀ ਕੀਤਾ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਦੁਬਈ ਵਿੱਚ ਲੁਕੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਸੀ।

ਰਾਜਨ ਅਰੋੜਾ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ

ਜਾਣਕਾਰੀ ਅਨੁਸਾਰ, ਹਾਈ ਕੋਰਟ ਨੇ ਰਾਜਨ ਅਰੋੜਾ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ਤੋਂ ਬਾਅਦ, ਰਾਜਨ ਅਰੋੜਾ ਨੂੰ ਹੁਣ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ।