ਹਰਿਆਣਵੀ ਗਾਇਕ ਅਤੇ ਰੈਪਰ ਰਾਹੁਲ ਫਾਜ਼ਿਲਪੁਰੀਆ ‘ਤੇ ਗੁਰੂਗ੍ਰਾਮ ਦੇ ਦੱਖਣੀ ਪੈਰੀਫਿਰਲ ਰੋਡ (SPR) ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਪਰ ਇਸ ਘਟਨਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋਏ ਹਨ। ਇਹ ਦਾਅਵਾ ਕੀਤਾ ਗਿਆ ਸੀ ਕਿ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ, ਹਾਲਾਂਕਿ ਫਾਜ਼ਿਲਪੁਰੀਆ ਇਸ ਹਮਲੇ ਵਿੱਚ ਸੁਰੱਖਿਅਤ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਉਹ ਆਪਣੀ ਚਿੱਟੀ ਥਾਰ ਕਾਰ ਵਿੱਚ ਸਨ ਅਤੇ ਫਾਜ਼ਲਪੁਰ ਸਥਿਤ ਆਪਣੇ ਦਫਤਰ ਤੋਂ ਆਪਣੇ ਘਰ ਜਾ ਰਹੇ ਸਨ।
ਹਾਲਾਂਕਿ, ਗੁਰੂਗ੍ਰਾਮ ਪੁਲਿਸ ਨੇ ਅਜੇ ਤੱਕ ਇਸ ਗੋਲੀਬਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ।