ਅਣਪਛਾਤਿਆਂ ਨੇ ਕਾਂਗਰਸੀ ਆਗੂ ਦੇ ਘਰ ‘ਤੇ ਕੀਤੀ ਫਾਇਰਿੰਗ

ਜ਼ਿਲ੍ਹਾ ਤਰਨਤਾਰਨ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਕਸਬਾ ਫਤਿਆਬਾਦ ’ਚ ਕਾਂਗਰਸ ਦੇ ਸੀਨੀਅਰ ਆਗੂ ਪ੍ਰਦੀਪ ਕੁਮਾਰ ਬਿੱਟੂ ਚੋਪੜਾ ਦੇ ਘਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾਈ ਗਈ। ਇਸ ਘਟਨਾ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ’ਚ ਵੀ ਗੋਲੀ ਚੱਲਣ ਦੀ ਵਾਰਦਾਤ ਕੈਦ ਹੋ ਗਈ ਹੈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਬਿੱਟੂ ਚੋਪੜਾ ਦੇ ਬੇਟੇ ਦੀਪਕ ਚੋਪੜਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ
ਕਿ ਕਈ ਦਿਨਾਂ ਤੋਂ ਉਨ੍ਹਾਂ ਦੇ ਪਰਿਵਾਰ ਕੋਲ ਫਰੌਤੀ ਮੰਗਣ ਲਈ ਲਗਾਤਾਰ ਫੋਨ ਆ ਰਹੇ ਸਨ। ਫੋਨ ਕਰਨ ਵਾਲਿਆਂ ਨੇ ਖੁੱਲ੍ਹੀ ਧਮਕੀ ਦਿੱਤੀ ਸੀ ਕਿ ਜੇਕਰ ਫਰੌਤੀ ਦੀ ਰਕਮ ਨਾ ਦਿੱਤੀ ਗਈ ਤਾਂ ਇਸ ਦੇ ਨਤੀਜੇ ਭਿਆਨਕ ਹੋ ਸਕਦੇ ਹਨ। ਇਸ ਸੰਬੰਧੀ ਸ਼ਿਕਾਇਤ ਵੀ ਪੁਲਿਸ ਨੂੰ ਦਿੱਤੀ ਗਈ ਸੀ, ਪਰ ਫਿਰ ਵੀ ਹਾਦਸਾ ਹੋ ਗਿਆ।