ਜਲੰਧਰ, 21 (H.S) ਜੁਲਾਈ, 2025:_ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਦੇ ਹਿੱਸੇ ਵਜੋਂ, ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਸੀ.ਆਈ.ਏ ਸਟਾਫ ਟੀਮ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ, ਡੀਸੀਪੀ (ਜਾਂਚ), ਸ਼੍ਰੀ ਜਯੰਤ ਪੁਰੀ, ਏਡੀਸੀਪੀ (ਜਾਂਚ), ਅਤੇ ਸ਼੍ਰੀ ਪਰਮਜੀਤ ਸਿੰਘ, ਏਡੀਸੀਪੀ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ, ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ ਸੀਆਈਏ ਸਟਾਫ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਦੋ ਮੁਲਜ਼ਮਾਂ ਨੂੰ 1 ਕਿਲੋ ਹੈਰੋਇਨ ਸਮੇਤ 2 ਗੈਰ-ਕਾਨੂੰਨੀ ਪਿਸਤੌਲ .32 ਬੋਰ, 2 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕੀਤਾ।
ਸੀਪੀ ਜਲੰਧਰ ਨੇ ਵੇਰਵਾ ਸਾਂਝਾ ਕਰਦਿਆਂ ਹੋਇਆ ਕਿਹਾ ਕਿ 18.07.2025 ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ , ਲਿੰਕ ਰੋਡ, ਕੋਟ ਕਾਲਾ, ਨੇੜੇ ਬੋਹੜਵਾਲਾ ਚੌਕ ਵਿਖੇ ਇੱਕ ਨਾਕਾਬੰਦੀ (ਚੈੱਕਪੁਆਇੰਟ) ਦੀ ਕਾਰਵਾਈ ਕਰ ਰਹੀ ਸੀ। ਕਾਰਵਾਈ ਦੌਰਾਨ, ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀ ਦੀ ਪਛਾਣ ਵਿਨੇ ਕੁਮਾਰ ਉਰਫ਼ ਮਿੱਠੂ, (ਉਮਰ ਲਗਭਗ 34 ਸਾਲ), ਪੁੱਤਰ ਆਸ਼ੀਸ਼ ਪਾਲ, ਵਾਸੀ ਮਕਾਨ ਨੰਬਰ 9, ਗਲੀ ਨੰਬਰ 8, ਗੁਰੂ ਨਾਨਕ ਨਗਰ, ਨੇੜੇ ਨਾਗਰਾ ਰੇਲਵੇ ਫਾਟਕ, ਜਲੰਧਰ ਵਜੋਂ ਹੋਈ ਹੈ। ਦੋਸ਼ੀ ਵਿਰੁੱਧ ਮੁਕੱਦਮਾ ਨੰਬਰ 115 ਮਿਤੀ 18.07.2025, ਐਨਡੀਪੀਐਸ ਐਕਟ ਦੀ ਧਾਰਾ 21(ਸੀ)-61-85 ਅਧੀਨ ਥਾਣਾ ਕੈਂਟ, ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਉਹਨਾਂ ਨੇ ਅੱਗੇ ਕਿਹਾ ਕਿ ਜਾਂਚ ਦੌਰਾਨ, ਇੱਕ ਹੋਰ ਦੋਸ਼ੀ – ਮੇਜਰ ਸਿੰਘ ਉਰਫ਼ ਮੇਜਰ, ਪੁੱਤਰ ਜਸਵਿੰਦਰ ਸਿੰਘ, ਵਾਸੀ ਮਕਾਨ ਨੰਬਰ 357/6, ਸ਼ਹੀਦ ਬਾਬੂ ਲਾਭ ਸਿੰਘ ਨਗਰ, ਬਸਤੀ ਬਾਵਾ ਖੇਲ, ਜਲੰਧਰ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ। ਉਸਨੂੰ ਮਿਤੀ 19.07.2025 ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸਦੀ ਗ੍ਰਿਫਤਾਰੀ ‘ਤੇ, ਪੁਲਿਸ ਨੇ ਦੋ ਗੈਰ-ਕਾਨੂੰਨੀ ਪਿਸਤੌਲ (.32 ਬੋਰ) ਦੇ ਨਾਲ-ਨਾਲ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਨਤੀਜੇ ਵਜੋਂ, ਮੁਕੱਦਮੇ ਵਿੱਚ ਅਸਲਾ ਐਕਟ ਦੀਆਂ ਧਾਰਾਵਾਂ 25(1)(ਬੀ), 54, ਅਤੇ 59 ਦਾ ਵਾਧਾ ਜੁਰਮ ਕੀਤਾ ਗਿਆ।
_ਉਹਨਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀਆਂ ਪਿਛਲੀਆਂ ਗਤੀਵਿਧੀਆਂ ਅਤੇ ਸੰਭਾਵਿਤ ਸਬੰਧਾਂ ਬਾਰੇ ਹੋਰ ਜਾਂਚ ਇਸ ਸਮੇਂ ਚੱਲ ਰਹੀ ਹੈ।_