ਪੰਜਾਬ ‘ਚ ਦਰਦਨਾਕ ਹਾਦਸਾ ! ਥਾਰ ‘ਚ ਸਵਾਰ 2 ਜਿਗਰੀ ਦੋਸਤਾਂ ਦੀ ਇਕੱਠਿਆਂ ਹੋਈ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ !

Oplus_0

ਗੜ੍ਹਸ਼ੰਕਰ (ਹਨੀ ਸਿੰਘ)- ਗੜ੍ਹਸ਼ੰਕਰ ਦੇ ਪਿੰਡ ਕੋਟ ਫਤੂਹੀ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਥਾਰ ਗੱਡੀ ਸਵਾਰ ਦੋ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ। ਹਾਦਸਾ ਥਾਰ ਗੱਡੀ ਦੇ ਬੇਕਾਬੂ ਹੋ ਕੇ ਸੜਕ ਕਿਨਾਰੇ ਕੰਧ ਨਾਲ ਟਕਰਾਉਣ ਕਾਰਨ ਵਾਪਰਿਆ ਹੈ।

PunjabKesari

ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਸ਼ਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਢਾਡਾ ਖ਼ੁਰਦ ਅਤੇ ਹਰਸਿਮਰਤ ਸਿੰਘ ਪੁੱਤਰ ਪਵਿੱਤਰ ਸਿੰਘ ਵਾਸੀ ਪਿੰਡ ਮੁੱਖੋ ਮਜਾਰਾ ਦੇ ਰੂਪ ਵਿੱਚ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਥਾਰ ਗੱਡੀ ਦੇ ਪਰਖੱਚੇ ਤੱਕ ਉੱਡ ਗਏ। ਉਕਤ ਨੌਜਵਾਨ ਦੋਵੇਂ ਜਿਗਰੀ ਦੋਸਤ ਸਨ, ਜੋਕਿ ਪਹਿਲੀ ਜਮਾਤ ਤੋਂ ਜਮਾਤੀ ਸੀ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari