ਸੁਰੱਖਿਆ ਪ੍ਰਬੰਧਾਂ ਦੀ ਮਜਬੂਤੀ ਨੂੰ ਲੈ ਕੇ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਚ ਪੁਲਿਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਜਿਸ ਦੀ ਅਗਵਾਹੀ ਜਿਲਾ ਪੁਲਿਸ ਮੁਖੀ ਗੌਰਵ ਤੂਰਾ ਨੇ ਕੀਤੀ। ਉਹਨਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਮਜਬੂਤੀ ਨੂੰ ਲੈ ਕੇ ਇਹ ਫਲੈਗ ਮਾਰਚ ਪੂਰੇ ਜਿਲ੍ਹੇ ਵਿੱਚ ਕੱਢਿਆ ਗਿਆ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਮਾੜੇ ਅਨਸਰ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ |
ਉਹਨਾਂ ਕਿਹਾ ਕਿ ਫਲੈਗ ਮਾਰਚ ਕੱਢਣ ਦਾ ਮੁੱਖ ਮਕਸਦ ਸੁਰੱਖਿਆ ਦੀ ਮਜਬੂਤੀ ਦੇ ਨਾਲ ਨਾਲ ਲੋਕਾਂ ਵਿੱਚ ਅਮਨ ਸ਼ਾਂਤੀ ਦੀ ਭਾਵਨਾ ਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ ਤਾਂ ਜੋ ਲੋਕ ਅਮਨ ਸ਼ਾਂਤੀ ਨਾਲ ਆਜ਼ਾਦੀ ਦਿਹਾੜਾ ਮਨਾ ਸਕਣ। ਪੁਲਿਸ ਫੋਰਸ ਪੂਰੀ ਤਰ੍ਹਾਂ ਮੁਸਤੈਦ ਹੈ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਪੁਲਿਸ ਗਸ਼ਤ ਵੀ ਵਧਾਈ ਗਈ ਹੈ।