ਪੰਜਾਬ ਸਰਕਾਰ ਦਾ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਆਇਆ ਵੱਡਾ ਫੈਸਲਾ, ਸਰਕਾਰ ਨੇ ਕਰ ਦਿੱਤਾ ਨਵਾਂ ਐਲਾਨ

0
89

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ।

ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ 164 ਪਿੰਡਾਂ ਵਿੱਚ 65533 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ। ਹਾਲਾਂਕਿ ਇਸ ਨੀਤੀ ਦਾ ਪੰਜਾਬ ਭਰ ਵਿਚ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਐਲਾਨ ਕੀਤਾ ਸੀ।

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ।