ਪੰਜਾਬੀ ਸਿੰਗਰ ਆਰ ਨੇਤ, ਮਸ਼ਹੂਰ ਗਾਇਕਾ ਗੁਰਲੇਜ ਅਖਤਰ ਅਤੇ ਐਕਟਰ ਮਾਡਲ ਭਾਨਾ ਸਿੱਧੂ ਨੂੰ ਅੱਜ ਯਾਨੀ ਸ਼ੁੱਕਰਵਾਰ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਸਾਹਮਣੇ ਪੇਸ਼ ਹੋਣ ਲਈ ਬੁਲਾਇਆ ਗਿਆ ਸੀ। ਜਿਹਨਾਂ ਨੂੰ ਅੱਜ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਗਿਆ ਸੀ। ਪਰ ਕੋਈ ਵੀ ਪੁਲਿਸ ਸਾਹਮਣੇ ਪੇਸ਼ ਨਹੀਂ ਹੋਇਆ।
ਤਿੰਨਾਂ ਨੂੰ ਜਲੰਧਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਤੋਂ ਗੀਤ ਦੇ ਬੋਲ ਅਤੇ ਵੀਡੀਓ ਬਾਰੇ ਪੁੱਛਗਿੱਛ ਕੀਤੀ ਜਾਣੀ ਸੀ, ਪਰ ਤਿੰਨੋਂ ਨਹੀਂ ਆਏ। ਹੁਣ ਪੁਲਿਸ ਜਲਦੀ ਹੀ ਤਿੰਨਾਂ ਨੂੰ ਦੁਬਾਰਾ ਨੋਟਿਸ ਜਾਰੀ ਕਰੇਗੀ।
ਇਹ ਪੇਸ਼ੀ ਵਿਵਾਦਪੂਰਨ ਗੀਤ ‘315’ ਦੇ ਮਾਮਲੇ ਵਿੱਚ ਹੋਣੀ ਸੀ। ਜਾਣਕਾਰੀ ਅਨੁਸਾਰ, ਤਿੰਨਾਂ ਨੂੰ ਪੁਲਿਸ ਨੇ ਅੱਜ ਦੁਪਹਿਰ 12 ਵਜੇ ਪੇਸ਼ੀ ਲਈ ਬੁਲਾਇਆ ਸੀ। ਦੁਪਹਿਰ 1.15 ਵਜੇ ਤੱਕ ਕੋਈ ਵੀ ਪੇਸ਼ ਹੋਣ ਲਈ ਨਹੀਂ ਪਹੁੰਚਿਆ ਸੀ। ਜਿਸ ਦੀ ਸ਼ਿਕਾਇਤ ਭਾਰਤੀ ਜਨਤਾ ਪਾਰਟੀ ਪੰਜਾਬ ਟ੍ਰੇਡ ਸੈੱਲ ਦੇ ਡਿਪਟੀ ਕਨਵੀਨਰ ਅਰਵਿੰਦ ਸਿੰਘ ਅਤੇ ਜਲੰਧਰ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸੀ।
ਦੱਸ ਦਈਏ ਕਿ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਗੀਤ ਦੀ ਵੀਡੀਓ ਵਿੱਚ ਭਾਨਾ ਸਿੱਧੂ ਨੂੰ ਹਥਿਆਰਾਂ ਦੇ ਨਾਲ ਐਕਟਿੰਗ ਕਰਦਿਆਂ ਦੇਖਿਆ ਗਿਆ। ਇਸ ਗਾਣੇ ਦੀ ਵੀਡੀਓ 3 ਮਿੰਟ 7 ਸੈਕੇਂਡ ਦੀ ਹੈ | ਇਸ ਗਾਣੇ ਨੂੰ ਯੂਟਿਊਬ ‘ਤੇ 4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ। ਗਾਣੇ ਦੇ ਬੋਲ ਹਨ, ਵਿਗੜੀ ਮੰਢੀਰ ਦੀਆਂ ਭਾਜੜਾਂ ਪਵਾਂਦੀ, 1980 ਦੀ ਜੰਮੀ 315, ਜਿਸ ਦਾ ਮਤਲਬ ਹੈ 1980 ਮਾਡਲ ਦੀ ਬੰਦੂਕ ਤੋਂ ਹੈ।