SGPC ਸਕੱਤਰ ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਹਰ ਸੰਭਵ ਮਦਦ ਦੇਣ ਦੀ ਕਹਿ ਗੱਲ

0
18

ਸੁਲਤਾਨਪੁਰ ਲੋਧੀ ਹੜ੍ਹ ਪ੍ਰਭਾਵਿਤ ਅਲੱਗ ਅਲੱਗ ਪਿੰਡਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਅਤੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਦੌਰਾ ਕੀਤਾ ਗਿਆ ।

ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਪਹੁੰਚੀ ਜਾ ਰਹੀ ਹੈ।ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵੱਲੋਂ ਰੋਜ਼ਾਨਾ ਲੰਗਰ ਪਹੁੰਚਾਇਆ ਜਾ ਰਿਹਾ ਹੈ ਅਤੇ ਗੁਰਦੁਆਰਾ ਸਾਹਿਬ ਚ ਉਹਨਾਂ ਦੀ ਰਿਹਾਇਸ਼ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਨੇ ਕਿਹਾ ਕਿ ਅੱਗੇ ਵੀ SGPC ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ਅਤੇ ਉਹਨਾਂ ਵੱਲੋਂ ਲੋਕਾਂ ਨੂੰ ਆ ਰਹੀਆਂ ਸਮੱਸਿਆ ਵੀ ਸੁਣੀਆਂ ਗਿਆ |