ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਬੀਤੀ ਰਾਤ ਇੱਕ ਭਿਆਨਕ ਗੈਸ ਕਾਂਡ ਵਾਪਰਿਆ ਜਿਸ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਪਿੰਡ ਮੰਡਿਆਲਾ ਦੇ ਲੋਕਾਂ ਦੇ ਵੱਲੋਂ ਜਲੰਧਰ ਹੁਸ਼ਿਆਰਪੁਰ ਰੋਡ ਬੰਦ ਕਰ ਦਿੱਤਾ ਗਿਆ ਅਤੇ ਸੜਕ ਦੇ ਉੱਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ l
ਦੇਰ ਰਾਤ ਵਾਪਰੀ ਇਸ ਘਟਨਾ ਕਾਰਨ ਲੋਕ ਡਰੇ ਹੋਏ ਹਨ l ਜਿਸ ਸਮੇਂ ਇਹ ਅੱਗ ਲੱਗੀ ਉਸ ਵੇਲੇ ਅੱਗ ਦੀਆਂ ਲਪਟਾਂ ਚਾਰ ਤੋਂ ਪੰਜ ਕਿਲੋਮੀਟਰ ਦੂਰ ਤੋਂ ਦਿਖਾਈ ਦੇ ਰਹੀਆਂ ਸਨ l ਆਲੇ ਦੁਆਲੇ ਬਣੇ ਘਰ ਅਤੇ ਦੁਕਾਨਾਂ ਵਿੱਚੋਂ ਕਈ ਅਜਿਹੇ ਵੀ ਘਰ ਤੇ ਦੁਕਾਨਾਂ ਦੇਖਣ ਨੂੰ ਮਿਲੀਆਂ ਜਿਨਾਂ ਦੀਆਂ ਛੱਤਾਂ ਤੱਕ ਉੱਡ ਗਈਆਂ |
ਇਸ ਹਾਦਸੇ ਵਿੱਚ ਹੁਣ ਤੱਕ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਕਰੀਬ 35 ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਨਜ਼ਦੀਕੀ ਹਸਪਤਾਲਾਂ ਵਿੱਚ ਚੱਲ ਰਿਹਾ ਹੈ।