ਪੰਜਾਬ ਦੇ ਕਾਮੇਡੀ ਕਿੰਗ ਡਾ. ਜਸਵਿੰਦਰ ਭੱਲਾ ਨੇ 65 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਸਿਆਸਤ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਇਸ ਸਮੇਂ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਸਿਆਸਤਦਾਨ ਅਤੇ ਪ੍ਰਸ਼ੰਸਕ ਵੀ ਡੂੰਘੇ ਸਦਮੇ ਵਿੱਚ ਹਨ। ਪਰਿਵਾਰ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (23 ਅਗਸਤ) ਦੁਪਹਿਰ 1 ਵਜੇ ਬਲੌਂਗੀ ਮੋਹਾਲੀ ਵਿੱਚ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਭੱਲਾ ਦੀ ਧੀ ਸਿਰਫ਼ 10 ਦਿਨ ਪਹਿਲਾਂ ਹੀ ਯੂਰਪ ਗਈ ਸੀ। ਹੁਣ ਉਹ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਵਾਪਸ ਆ ਗਈ ਹੈ। ਜਦੋਂ ਕਿ ਪੁੱਤਰ ਘਰ ਵਿੱਚ ਹੀ ਹੈ।
ਦੱਸ ਦੇਈਏ ਕਿ ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਇੱਕ ਰਾਤ ਪਹਿਲਾਂ (20 ਅਗਸਤ) ਦਿਮਾਗੀ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਬਹੁਤ ਖਰਾਬ ਸੀ। ਉਨ੍ਹਾਂ ਨੇ ਬੀਤੇ ਦਿਨੀਂ ਸਵੇਰੇ 4 ਵਜੇ ਦੇ ਕਰੀਬ ਆਖਰੀ ਸਾਹ ਲਿਆ।
ਪੰਜਾਬੀ ਕਾਮੇਡੀਅਨ ਦੀ ਇੰਟਰਨੈੱਟ ਉੱਪਰ ਮੌਤ ਤੋਂ ਬਾਅਦ ਦੀ ਆਖਰੀ ਤਸਵੀਰ ਵਾਈਰਲ ਹੋ ਰਹੀ ਹੈ, ਜਿਸ ਨੂੰ ਵੇਖ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ। ਇਸ ਤਸਵੀਰ ਨੂੰ ਵੇਖ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਲੱਗਾ। ਆਖਰੀ ਦਿਨਾਂ ਵਿੱਚ ਕਾਮੇਡੀ ਕਿੰਗ ਬਹੁਤ ਕਮਜ਼ੋਰ ਹੋ ਗਏ, ਉਨ੍ਹਾਂ ਨੂੰ ਦਿਲ ਅਤੇ ਸ਼ੂਗਰ ਦੀ ਬਿਮਾਰੀ ਨੇ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ।