ਪੰਜਾਬ ਦੇ ਸਕੂਲਾਂ ‘ਚ ਇਸ ਤਰੀਕ ਤੱਕ ਛੁੱਟੀਆਂ ਦਾ ਐਲਾਨ, CM ਮਾਨ ਨੇ PM ਮੋਦੀ ਨੂੰ ਲਿਖਿਆ ਪੱਤਰ !

ਇੱਕ ਵਾਰ ਫਿਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ। ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਇਹ ਛੁੱਟੀਆਂ ਵਧਾ ਕੇ 3 ਸਤੰਬਰ ਤੱਕ ਕਰ ਦਿੱਤੀਆਂ ਗਈਆਂ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ‘‘ਮਾਨਯੋਗ ਮੁੱਖ ਮੰਤਰੀ ਪੰਜਾਬ ਸ੍: ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਵੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।