ਰੋਪੜ ਤੋਂ ਛੱਡੇ ਗਏ ਪਾਣੀ ਕਾਰਨ ਜਲੰਧਰ ਵਿੱਚ ਹੜ੍ਹ ਦਾ ਵੱਡਾ ਖ਼ਤਰਾ, ਮੰਦਰਾਂ ਅਤੇ ਗੁਰਦੁਆਰਿਆਂ ਤੋਂ ਕਰਾਈ ਜਾ ਰਹੀ ਅਨੌਸਮੇਂਟ, ਡੀਸੀ ਨੇ ਕੀ ਕਿਹਾ, ਦੇਖੋ ਵੀਡੀਓ..

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ 9 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਅੱਜ ਰੋਪੜ ਦੇ ਫਲੱਡ ਗੇਟ ਤੋਂ ਸਤਲੁਜ ਦਰਿਆ ਵਿੱਚ 1 ਲੱਖ 14 ਹਜ਼ਾਰ ਕਿਊਸਕ ਪਾਣੀ ਛੱਡਿਆ ਗਿਆ ਹੈ। ਜਲੰਧਰ ਵਿੱਚ ਆਏ ਹੜ੍ਹ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਡੀਸੀ ਨੇ ਕਿਹਾ ਕਿ ਅੱਜ ਰੋਪੜ ਦਾ ਫਲੱਡ ਗੇਟ ਖੋਲ੍ਹ ਕੇ ਇੱਕ ਲੱਖ 14 ਹਜ਼ਾਰ ਕਿਊਸਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ। ਜੋ ਫਿਲੌਰ ਪਹੁੰਚਣ ਤੱਕ ਡੇਢ ਲੱਖ ਦੇ ਕਰੀਬ ਪਹੁੰਚ ਜਾਵੇਗਾ। ਜਿਸ ਕਾਰਨ ਫਿਲੌਰ ਤੋਂ ਲੈ ਕੇ ਜਲੰਧਰ ਦੇ ਸ਼ਾਹਕੋਟ ਅਤੇ ਲੋਹੀਆਂ ਤੱਕ ਵੀ ਹੜ੍ਹ ਦੀ ਸਥਿਤੀ ਪੈਦਾ ਹੋ ਸਕਦੀ ਹੈ। ਜਿਸ ਸਬੰਧੀ ਡਿਪਟੀ ਕਮਿਸ਼ਨਰ ਨੇ ਜਲੰਧਰ ਜ਼ਿਲ੍ਹੇ ਦੇ ਲੋਕਾਂ ਨੂੰ ਦਰਿਆ ਦੇ ਕੰਢਿਆਂ ਤੋਂ ਦੂਰ ਕਰਨ ਦੇ ਹੁਕਮ ਅਤੇ ਅਪੀਲ ਜਾਰੀ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਮੰਦਰਾਂ ਅਤੇ ਗੁਰਦੁਆਰਿਆਂ ਤੋਂ ਵੀ ਐਲਾਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਪਾਣੀ ਸਹੀ ਢੰਗ ਨਾਲ ਅੱਗੇ ਵਧਦਾ ਹੈ ਤਾਂ ਸਥਿਤੀ ਠੀਕ ਰਹਿ ਸਕਦੀ ਹੈ, ਪਰ ਜੇਕਰ ਪਾਣੀ ਦਰਿਆ ਵਿੱਚੋਂ ਬਾਹਰ ਨਿਕਲਦਾ ਹੈ ਤਾਂ ਸਥਿਤੀ ਹੋਰ ਵੀ ਵਿਗੜ ਸਕਦੀ ਹੈ।

ਇਸ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਪਣੀ ਟੀਮ ਨੂੰ ਸਟੈਂਡਬਾਏ ‘ਤੇ ਰੱਖਿਆ ਗਿਆ ਹੈ। ਪੁਲਿਸ, ਐਸਡੀਆਰਐਫ ਅਤੇ ਐਨਡੀਆਰਐਫ ਦੀਆਂ ਟੀਮਾਂ ਨੂੰ ਵੀ ਸਟੈਂਡਬਾਏ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੇੜਲੇ ਸਾਰੇ ਅਧਿਕਾਰੀਆਂ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਦਰਿਆ ਦੇ ਨਾਲ ਲੱਗਦੇ ਸਾਰੇ ਖੇਤਰਾਂ ਵਿੱਚ ਥਾਵਾਂ ਖਾਲੀ ਕਰਨ ਲਈ ਗੁਰਦੁਆਰਿਆਂ ਅਤੇ ਮੰਦਰਾਂ ਤੋਂ ਵੀ ਐਲਾਨ ਸ਼ੁਰੂ ਕਰ ਦਿੱਤੇ ਗਏ ਹਨ।