ਪੁਲਿਸ ਨੇ ਪੰਜਾਬ ਤੋਂ ‘ਆਪ’ ਵਿਧਾਇਕ ਨੂੰ ਕੀਤਾ ਗ੍ਰਿਫ਼ਤਾਰ
ਇਸ ਸਮੇਂ ਪੰਜਾਬ ਦੇ ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਸੁਨੌਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਪੁਲਿਸ ਨੇ ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਕੁਝ ਸਮਾਂ ਪਹਿਲਾਂ ਵਿਧਾਇਕ ਪਠਾਨਮਾਜਰਾ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕਰਕੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਉਨ੍ਹਾਂ ਵਿਰੁੱਧ ਇੱਕ ਪੁਰਾਣੇ ਮਾਮਲੇ ਵਿੱਚ ਬਲਾਤਕਾਰ ਦਾ ਕੇਸ ਦਰਜ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਉਨ੍ਹਾਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ।
















