MLA ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫਤਾਰੀ ਤੋਂ ਬਾਅਦ ਫਰਾਰ ਹਥਿਆਰਾ ਸਮੇਤ ਗੱਡੀ ਚੜੀ ਪੁਲਿਸ ਦੇ ਹੱਥੇ !

Oplus_131072

ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚ ਗਈ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ‘ਤੇ ਸਵਾਲ ਚੁੱਕਣ ਵਾਲੇ ਪਟਿਆਲਾ ਦੇ ਸਨੌਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਹਰਿਆਣਾ ਦੇ ਕਰਨਾਲ ਤੋਂ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ। ਮੰਗਲਵਾਰ ਯਾਨੀ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਪੰਜਾਬ ਪੁਲਿਸ ਨੇ ਕਰਨਾਲ, ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਜਿਸ ਤੋਂ ਬਾਅਦ ਉਹ ਸਥਾਨਕ ਪੁਲਿਸ ਸਟੇਸ਼ਨ ਲਿਜਾਂਦੇ ਸਮੇਂ ਫਰਾਰ ਹੋ ਗਏ।

ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਪਟਿਆਲਾ ਦੇ ਇੰਚਾਰਜ ਨੇ ਦੱਸਿਆ ਕਿ ਅੱਜ ਸਵੇਰੇ ਹਰਮੀਤ ਸਿੰਘ ਪਠਾਨ ਮਾਜਰਾ ਦੇ ਘਰ ਛਾਪਾ ਮਾਰਿਆ ਗਿਆ। ਜਿਸ ਦੌਰਾਨ ਪਿੰਡ ਵਾਸੀਆਂ ਅਤੇ ਹੋਰ ਲੋਕਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕੀਤਾ ਅਤੇ ਗੋਲੀਆਂ ਚਲਾਈਆਂ। ਜਿਸ ਤੋਂ ਬਾਅਦ ਉਹ ਮੌਕਾ ਪਾ ਕੇ ਫਰਾਰ ਹੋ ਗਿਆ।

ਜਿਸ ਤੋਂ ਬਾਅਦ ਉਸਦੇ ਇੱਕ ਸਾਥੀ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਤੋਂ 3 ਹਥਿਆਰ ਅਤੇ ਇੱਕ ਫਾਰਚੂਨਰ ਕਾਰ ਵੀ ਬਰਾਮਦ ਕੀਤੀ ਹੈ।