ਪੰਜਾਬ ਦੇ ਲੋਕਾਂ ਦੀ ਸਲਾਮਤੀ ਲਈ ਦੁਆ ਕਰ ਰਿਹਾ ਹਾਂ : ਸ਼ਾਹਰੁਖ ਖਾਨ

ਨਵੀਂ ਦਿੱਲੀ – ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੇ ਭਿਆਨਕ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਦੀ ਸਲਾਮਤੀ ਲਈ ਬੁੱਧਵਾਰ ਨੂੰ ਦੁਆ ਕੀਤੀ। ਆਪਣੇ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰਦੇ ਹੋਏ ਸ਼ਾਹਰੁਖ ਨੇ ਲਿਖਿਆ ਕਿ ਪੰਜਾਬ ਵਿਚ ਇਸ ਵਿਨਾਸ਼ਕਾਰੀ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਮੇਰੀਆਂ ਹਮਦਰਦੀ।

ਮੈਂ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ। ਪੰਜਾਬ ਦੀ ਹਿੰਮਤ ਅਤੇ ਭਾਵਨਾ ਕਦੇ ਨਹੀਂ ਟੁੱਟੇਗੀ। ਪ੍ਰਮਾਤਮਾ ਉਨ੍ਹਾਂ ’ਤੇ ਕਿਰਪਾ ਕਰੇ।
ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਜਲ ਗ੍ਰਹਿ ਖੇਤਰਾਂ ਵਿਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਮੌਸਮੀ ਨਾਲਿਆਂ ਦੇ ਓਵਰਫਲੋਅ ਕਾਰਨ ਪੰਜਾਬ ਵਿਚ ਭਿਆਨਕ ਹੜ੍ਹ ਆ ਗਏ ਹਨ।