ਪੰਜਾਬ ਚ ਹੁਣੇ ਹੁਣੇ ਫਿਰ ਹੋਈ ਗੈਸ ਲੀਕ, ਜਾਣੋ ਕੀ ਹੈ ਮਾਹੌਲ !

Oplus_131072

ਪੰਜਾਬ ਚ ਹੁਣੇ ਹੁਣੇ ਫਿਰ ਹੋਈ ਗੈਸ ਲੀਕ, ਜਾਣੋ ਕੀ ਹੈ ਮਾਹੌਲ !

ਮੋਗਾ (ਪੰਜਾਬ): ਦੇ ਬੁਕਨ ਵਾਲਾ ਰੋਡ ‘ਤੇ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ‘ਚ ਅੱਜ ਅਚਾਨਕ ਕਲੋਰੀਨ ਗੈਸ ਲੀਕ ਹੋਣ ਨਾਲ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਦੌੜੀਆਂ ਅਤੇ ਗੈਸ ‘ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

Oplus_131072

ਗੈਸ ਲੀਕ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਇੱਕ ਫਾਇਰ ਕਰਮੀ ਦੀ ਤਬੀਅਤ ਵਿਗੜ ਗਈ, ਜਿਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ ਉਸਦੀ ਹਾਲਤ ‘ਤੇ ਡਾਕਟਰਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ।
ਇਲਾਕੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਆਸ-ਪਾਸ ਦਾ ਇਲਾਕਾ ਸੀਲ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਰਾਹਤ ਤੇ ਬਚਾਅ ਕਾਰਜ ਜਾਰੀ ਹਨ।

Oplus_131072

ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲਾਤ ‘ਤੇ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਲਦੀ ਕਾਬੂ ਪਾ ਲਿਆ ਜਾਵੇਗਾ।