ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: ਮਹਿਲਾ ਅਧਿਆਪਕਾਂ ਨੂੰ ਮਿਲਣਗੀਆਂ ਮਰਦਾਂ ਨਾਲੋਂ ਵੱਧ ਛੁੱਟੀਆਂ
ਹਰਿਆਣਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾ ਅਧਿਆਪਕਾਂ ਅਤੇ ਗੈਰ-ਅਧਿਆਪਕ ਕਰਮਚਾਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਹੁਣ ਮਹਿਲਾ ਕਰਮਚਾਰੀਆਂ ਨੂੰ ਹਰ ਸਾਲ 25 ਦਿਨਾਂ ਦੀ ਕੈਜ਼ੁਅਲ ਛੁੱਟੀ ਮਿਲੇਗੀ, ਜਦਕਿ ਪੁਰਸ਼ ਕਰਮਚਾਰੀਆਂ ਨੂੰ 10 ਦਿਨਾਂ ਦੀ ਹੀ ਛੁੱਟੀ ਦਿੱਤੀ ਜਾਵੇਗੀ।
ਇਹ ਨਵਾਂ ਨਿਯਮ ਹਰਿਆਣਾ ਸਿਵਲ ਸੇਵਾਵਾਂ (ਲੀਵ) ਨਿਯਮਾਂ 2016 ਵਿੱਚ ਕੀਤੀਆਂ ਸੋਧਾਂ ਅਧੀਨ ਲਾਗੂ ਕੀਤਾ ਗਿਆ ਹੈ। ਵਿੱਤ ਵਿਭਾਗ ਦੇ ਹੁਕਮਾਂ ਤੋਂ ਬਾਅਦ ਸੈਕੰਡਰੀ ਸਿੱਖਿਆ ਡਾਇਰੈਕਟੋਰੇਟ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਸਕੂਲਾਂ ਵਿੱਚ ਇਨ੍ਹਾਂ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ।
ਇਹ ਨਵਾਂ ਨਿਯਮ 30 ਜੂਨ 2025 ਤੋਂ ਪਹਿਲਾਂ ਨਿਯੁਕਤ ਕੀਤੇ ਗਏ ਸਾਰੇ ਨਿਯਮਤ ਕਰਮਚਾਰੀਆਂ ‘ਤੇ ਲਾਗੂ ਹੋਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਮਹਿਲਾ ਕਰਮਚਾਰੀਆਂ ਨੂੰ ਕੰਮ ਅਤੇ ਪਰਿਵਾਰਕ ਜੀਵਨ ਵਿਚ ਸੰਤੁਲਨ ਬਣਾਈ ਰੱਖਣ ਵਿੱਚ ਮਦਦ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਕਾਰਗੁਜ਼ਾਰੀ ਹੋਰ ਬਿਹਤਰ ਹੋਵੇਗੀ।
















