ਆਪ’ MLA ਪਠਾਣਮਾਜਰਾ ਨੂੰ ਕੋਰਟ ਵੱਲੋਂ ਪੇਸ਼ ਹੋਣ ਦੇ ਹੁਕਮ, ਨਹੀਂ ਤਾਂ ਐਲਾਨਿਆ ਜਾਵੇਗਾ ਭਗੌੜਾ

Oplus_131072

ਪਟਿਆਲਾ ਦੀ ਇੱਕ ਅਦਾਲਤ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ 12 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇ ਉਹ ਤੈਅ ਸਮੇਂ ਤੱਕ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਕੀਤੀ ਜਾਵੇਗੀ।

Oplus_131072

ਇਸ ਸਬੰਧ ਵਿੱਚ ਉਨ੍ਹਾਂ ਦੇ ਪਟਿਆਲਾ ਸਥਿਤ ਘਰ ‘ਤੇ ਇੱਕ ਨੋਟਿਸ ਚਿਪਕਾ ਦਿੱਤਾ ਗਿਆ। ਮਾਹਿਰਾਂ ਮੁਤਾਬਕ ਇਸ ਤੋਂ ਬਾਅਦ ਜਾਇਦਾਦ ਨੂੰ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਦੋ ਮਹੀਨੇ ਪਹਿਲਾਂ, 3 ਸਤੰਬਰ ਨੂੰ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ‘ਤੇ ਜਬਰ-ਜਨਾਹ ਦਾ ਦੋਸ਼ ਹੈ। ਪੁਲਿਸ ਨੇ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ਵਿੱਚ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਪੁਲਿਸ ਨਾਲ ਉਲਝ ਗਏ ਤੇ ਉਥੋਂ ਫਰਾਰ ਹੋ ਗਏ।

ਇਸ ਸਬੰਧ ਵਿੱਚ ਹਰਿਆਣਾ ਵਿੱਚ ਵੀ ਐਫਆਈਆਰ ਦਰਜ ਕੀਤੀ ਗਈ ਸੀ। ਪਠਾਨਮਾਜਰਾ ਨੇ ਪਟਿਆਲਾ ਵਿੱਚ ਜ਼ਮਾਨਤ ਦੀ ਅਰਜ਼ੀ ਵੀ ਦਾਇਰ ਕੀਤੀ ਸੀ, ਪਰ ਅਦਾਲਤ ਨੇ 9 ਅਕਤੂਬਰ ਨੂੰ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ।