ਦਿੱਲੀ ਦੇ ਲਾਲ ਕਿਲ੍ਹੇ ਨੇੜੇ ਧਮਾਕੇ ਦੀ ਭਿਆਨਕ ਘਟਨਾ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 20 ਤੋਂ 25 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਤੋਂ ਬਾਅਦ ਉੱਤਰ ਪ੍ਰਦੇਸ਼, ਅਯੋਧਿਆ, ਹਰਿਆਣਾ ਸਮੇਤ ਪੰਜਾਬ ‘ਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਇਸੇ ਸਬੰਧ ‘ਚ ਪਬਲਿਕ ਥਾਵਾਂ, ਬੱਸ ਅੱਡਿਆਂ, ਭੀੜਭਾੜ ਵਾਲੇ ਮੁੱਖ ਬਾਜ਼ਾਰਾਂ ਅਤੇ ਕਪੂਰਥਲਾ ਰੇਲਵੇ ਸਟੇਸ਼ਨ ‘ਤੇ ਵੀ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਰੇਲਵੇ ਸਟੇਸ਼ਨ ‘ਤੇ ਆਉਣ-ਜਾਣ ਵਾਲੇ ਸਾਰੇ ਯਾਤਰੀਆਂ ਅਤੇ ਵਾਹਨਾਂ ਦੀ ਤਲਾਸ਼ੀ ਲੈਣ ਦੀ ਕਾਰਵਾਈ ਜਾਰੀ ਹੈ।
ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੁਰਾ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਲੋਕ ਸ਼ਾਂਤੀ ਅਤੇ ਸਹਿਯੋਗ ਬਣਾਈ ਰੱਖਣ, ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਪੁਲਿਸ ਨੂੰ ਦੇਣ।
ਕਪੂਰਥਲਾ ਤੋਂ ਸਾਹਿਲ ਗੁਪਤਾ ਦੀ ਰਿਪੋਰਟ

















