ਪਠਾਨਕੋਟ–ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਸ਼ੱਕੀ ਗੱਡੀ ਦਾ ਸੀ ਆਈ ਏ ਸਟਾਫ ਅਤੇ ਐਕਸਾਈਜ਼ ਵਿਭਾਗ ਵੱਲੋਂ ਪਿੱਛਾ ਕੀਤਾ ਗਿਆ। ਗੱਡੀ ਨੂੰ ਘੇਰ ਕੇ ਰੋਕਿਆ ਗਿਆ ਤਾਂ ਪਤਾ ਲੱਗਿਆ ਕਿ ਇਹ ਨਾਕਾਬੰਦੀ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਸੀ।
ਨਾਕੇਬੰਦੀ ਦੌਰਾਨ ਅਧਿਕਾਰੀਆਂ ਨੂੰ ਜਾਣਕਾਰੀ ਮਿਲੀ ਸੀ ਕਿ ਇੱਕ ਗੱਡੀ ਰਾਹੀਂ ਨਾਜਾਇਜ਼ ਸ਼ਰਾਬ ਦੀ ਤਸਕਰੀ ਹੋ ਰਹੀ ਹੈ। ਜਿਵੇਂ ਹੀ ਸ਼ੱਕੀ ਗੱਡੀ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ, ਡਰਾਈਵਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਸੀ ਆਈ ਏ ਸਟਾਫ ਨੇ ਤੁਰੰਤ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ।
ਗੱਡੀ ਦੀ ਤਲਾਸ਼ੀ ਲੈਣ ‘ਤੇ 22 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਦੇ ਅਧਾਰ ‘ਤੇ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ‘ਤੇ ਕੀਤੀ ਕਾਰਵਾਈ ਵਿੱਚ 22 ਪੇਟੀਆਂ ਨਾਜਾਇਜ਼ ਸ਼ਰਾਬ ਮਿਲੀ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ ਜਾਰੀ ਹੈ।
















