ਜਲੰਧਰ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ, ਗੈਂਗਸਟਰ ਜ਼ਖ਼ਮੀ, ਪਿਸਤੌਲ ਅਤੇ ਕਾਰ ਬਰਾਮਦ

ਜਲੰਧਰ ਦੇਹਾਤ ਦੇ ਗੋਰਾਇਆ ਥਾਣਾ ਇਲਾਕੇ ਵਿੱਚ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁੱਠਭੇੜ ਹੋਈ, ਜਿਸ ਵਿਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਾਮਕ ਆਰੋਪੀ ਜ਼ਖ਼ਮੀ ਹੋ ਗਿਆ। ਉਸਦੇ ਪੈਰ ਵਿੱਚ ਗੋਲੀ ਲੱਗਣ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਗੁਰਪ੍ਰੀਤ ਉੱਤੇ ਨਸ਼ਾ ਤਸਕਰੀ ਅਤੇ ਲੜਾਈ-ਝਗੜਿਆਂ ਸਮੇਤ ਕੁੱਲ ਪੰਜ ਮਾਮਲੇ ਦਰਜ ਹਨ ਅਤੇ ਉਹ ਕਾਫ਼ੀ ਸਮੇਂ ਤੋਂ ਪੁਲਿਸ ਤੋਂ ਬਚਦਾ ਫਿਰ ਰਿਹਾ ਸੀ।

ਘਟਨਾ ਉਸ ਵੇਲੇ ਵਾਪਰੀ ਜਦੋਂ ਗੋਰਾਇਆ ਪੁਲਿਸ ਨੂੰ ਸੁਚਨਾ ਮਿਲੀ ਕਿ ਗੁਰਪ੍ਰੀਤ ਇਲਾਕੇ ਵਿੱਚ ਘੁੰਮ ਰਿਹਾ ਹੈ। ਪੁਲਿਸ ਨੇ ਨਾਕਾਬੰਦੀ ਕੀਤੀ ਅਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਗੱਡੀ ਦੀ ਰਫ਼ਤਾਰ ਵਧਾ ਦਿੱਤੀ ਅਤੇ ਪੁਲਿਸ ਉੱਤੇ ਦੋ ਫ਼ਾਇਰ ਕੀਤੇ। ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਗੋਲੀ ਉਸਦੇ ਪੈਰ ਵਿੱਚ ਲੱਗੀ।

Oplus_131072

ਪੁਲਿਸ ਨੇ ਉਸਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਅਤੇ ਉਸਦੇ ਕੋਲੋਂ .32 ਬੋਰ ਦਾ ਪਿਸਤੌਲ ਅਤੇ ਇੱਕ ਕਾਰ ਬਰਾਮਦ ਕੀਤੀ। ਅਧਿਕਾਰੀਆਂ ਦੇ ਅਨੁਸਾਰ, ਗੁਰਪ੍ਰੀਤ ਕਈ ਮਾਮਲਿਆਂ ਵਿੱਚ ਵਾਂਛਿਤ ਸੀ ਅਤੇ ਲੰਮੇ ਸਮੇਂ ਤੋਂ ਫ਼ਰਾਰ ਚੱਲ ਰਿਹਾ ਸੀ।