ਬਿਜਲੀ ਸੋਧ ਬਿੱਲ ਦੇ ਵਿਰੋਧ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਦਾ ਚੱਕਾ ਜਾਮ, ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ।
ਜ਼ਿਲ੍ਹਾ ਗੁਰਦਾਸਪੁਰ
ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਰੇਲ ਦਾ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕਿਸਾਨਾਂ ਤੇ ਬੀਬੀਆ ਦੀ ਵਿਸ਼ਾਲ ਇਕੱਤਰਤਾ ਹੋਈ, ਜਿੱਥੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਹਾਜ਼ਰ ਹੋਏ।
ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ‘ਤੇ ਸਿੱਧਾ ਹਮਲਾ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਦੇ ਜ਼ਰੀਏ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਕਰ ਰਹੀ ਹੈ, ਜੋ ਬਰਦਾਸ਼ਤ ਯੋਗ ਨਹੀਂ।
ਇਸ ਤੋਂ ਇਲਾਵਾ ਕਿਸਾਨਾਂ ਨੇ ਆਪਣੇ ਘਰਾਂ ‘ਤੇ ਹੋਈ ਛਾਪੇਮਾਰੀ ਦਾ ਵੀ ਕੜਾ ਵਿਰੋਧ ਕੀਤਾ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਜਾਰੀ ਰਹੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਹਰਵਿੰਦਰ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਹਰਭਜਨ ਸਿੰਘ ਵੈਰੋਨੰਗਲ, ਗੁਰਮੁਖ ਸਿੰਘ ਖਾਨਮਲੱਕ, ਸੁਖਜਿੰਦਰ ਸਿੰਘ ਗੋਤ,ਸਤਨਾਮ ਸਿੰਘ ਖਜਾਨਚੀ, ਜਤਿੰਦਰ ਸਿੰਘ ਚੀਮਾ, ਕੁਲਜੀਤ ਸਿੰਘ, ਡਾਕਟਰ ਹਰਦੀਪ ਸਿੰਘ, ਬੀਬੀ ਮਨਜਿੰਦਰ ਕੌਰ, ਬੀਬੀ ਰਮਨਦੀਪ ਕੌਰ ਆਦਿ ਹਾਜ਼ਰ ਸਨ ਜਾਰੀ ਕਰਤਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ 9465176347
















