ਪਟਿਆਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਪਟਿਆਲਾ ਦੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਚੋਰੀ ਦੇ ਮੋਟਰਸਾਈਕਲਾਂ ਬਰਾਮਦ ਕੀਤੀਆਂ ਹਨ।
ਇਸ ਸਬੰਧ ਵਿੱਚ ਡੀਐੱਸਪੀ ਸਿਟੀ-ਵਨ ਸਤਨਾਮ ਸਿੰਘ ਨੇ ਅੱਜ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੂਮਿਤ ਨਾਮ ਦਾ ਵਿਅਕਤੀ, ਜੋ ਥਾਣਾ ਜੋਤਾ ਇਲਾਕੇ ਦਾ ਰਹਿਣ ਵਾਲਾ ਹੈ, ਮੋਟਰਸਾਈਕਲ ਚੋਰੀ ਕਰਕੇ ਨਾਭਾ ਰੋਡ ਸਥਿਤ ਪੀਐੱਸ ਪੀਸੀਐਲ ਵਰਕਸ਼ਾਪ ਵਿੱਚ ਵੇਚਦਾ ਹੈ।
ਸੂਚਨਾ ਦੇ ਆਧਾਰ ‘ਤੇ ਸਿਵਿਲ ਲਾਈਨ ਪੁਲਿਸ ਨੇ ਕਾਰਵਾਈ ਕਰਦਿਆਂ ਸੂਮਿਤ ਨੂੰ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ ‘ਤੇ ਛੇ ਹੋਰ ਚੋਰੀ ਦੇ ਮੋਟਰਸਾਈਕਲਾਂ ਬਰਾਮਦ ਕੀਤੀਆਂ ਗਈਆਂ।
ਇਸ ਮਾਮਲੇ ਵਿੱਚ ਉਸ ਦੇ ਇੱਕ ਸਾਥੀ, ਜੋ ਸਮਾਨਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੇ ਕਬਜ਼ੇ ਵਿੱਚੋਂ ਚਾਰ ਹੋਰ ਮੋਟਰਸਾਈਕਲਾਂ ਬਰਾਮਦ ਹੋਈਆਂ ਹਨ। ਪੁਲਿਸ ਵੱਲੋਂ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਚੋਰੀ ਦੀਆਂ ਵਾਰਦਾਤਾਂ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

















